ਚਾਨਾ, ਕੋਟਕਪੂਰਾ : ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਸਾਇਲੋ ਪਲਾਂਟ ਅੱਗੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਰੋਸ ਧਰਨਾ ਲਗਾਤਾਰ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰਾਂ ਨੇ ਪਲਾਂਟ ਅੱਗੇ ਰੋਸ ਧਰਨਾ ਦੇ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਅੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਯੁਗੇਸ਼ ਕੁਮਾਰ, ਤਰਸੇਮ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਗੁਰਮੁਖ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਲੰਬੇ ਸੰਘਰਸ਼ ਦੇ ਬਾਵਜੂਦ ਵੀ ਟੱਸ ਤੋਂ ਮੱੱਸ ਨਹੀਂ ਹੋ ਰਹੀ, ਪਰ ਕਿਸਾਨ ਆਪਣੀਆਂ ਮੰਗਾਂ ਮਨਵਾ ਕੇ ਦਮ ਲੈਣਗੇ। ਉਨਾਂ੍ਹ ਦੱਸਿਆ ਕਿ ਚੱਲ ਰਹੇ ਸੰਘਰਸ਼ ਦੌਰਾਨ ਹੁਣ ਤੱਕ 600 ਤੋਂ ਵੱਧ ਕਿਸਾਨ ਆਪਣੀ ਸ਼ਹਾਦਤ ਦੇ ਚੁੱਕੇ ਹਨ, ਕੇਂਦਰ ਦੀ ਅੜੀਅਲ ਕੇਂਦਰ ਸਰਕਾਰ ਨੇ ਇਕ ਦਿਨ ਵੀ ਇਨਾਂ੍ਹ ਪ੍ਰਤੀ ਸੋੋਗ ਦਾ ਇਜ਼ਹਾਰ ਨਹੀਂ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਕੋਠੇ ਧਾਲੀਵਾਲ, ਸਮਸ਼ੇਰ ਸਿੰਘ ਗਿੱਲ ਜਲਾਲੇਆਣਾ, ਜਸਵਿੰਦਰ ਸਿੰਘ ਨਰਾਇਣਗੜ, ਜਸਕਰਨ ਸਿੰਘ, ਬਲਦੇਵ ਸਿੰਘ ਬਾਹਮਣ ਵਾਲਾ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਰਾਜਵੀਰ ਸਿੰਘ, ਗੁਰਪ੍ਰਰੀਤ ਸਿੰਘ ਨਰੈਣਗੜ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ।