
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਾਲਾਂਕਿ, ਪੁਲਿਸ ਅਤੇ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਧਰਨਾ ਸਥਾਨ 'ਤੇ ਪਹੁੰਚਣ ਤੋਂ ਰੋਕਣ ਲਈ ਪੂਰੇ ਕੋਟਕਪੂਰਾ ਰੋਡ ਅਤੇ ਧਰਨੇ ਵਾਲੀ ਥਾਂ ਦੇ ਦੋਵੇਂ ਪਾਸੇ ਮਜ਼ਬੂਤ ਬੈਰੀਕੇਡ ਲਗਾ ਦਿੱਤੇ। ਫਰੀਦਕੋਟ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰਦਿਆਂ ਪੁਲਿਸ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਮੁੱਖ ਰਸਤਿਆਂ 'ਤੇ ਸਖ਼ਤ ਨਾਕਾਬੰਦੀ ਕੀਤੀ ਹੋਈ ਸੀ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ: ਕੋਟਕਪੂਰਾ ਰੋਡ 'ਤੇ ਸਥਿਤ ਕੋ-ਆਪ੍ਰੇਟਿਵ ਬੈਂਕ (ਲੈਂਡ ਮਾਰਟਗੇਜ਼ ਬੈਂਕ) ਅੱਗੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਲਾਇਆ ਗਿਆ ਧਰਨਾ ਅੱਜ ਪੂਰੀ ਤਰ੍ਹਾਂ ਗਰਮਾ ਗਿਆ। ਇਹ ਧਰਨਾ ਕਰਜ਼ੇ ਦੇ ਬੋਝ ਅਤੇ ਬੈਂਕ ਤੋਂ ਪਰੇਸ਼ਾਨ ਹੋ ਕੇ ਆਤਮਹੱਤਿਆ ਕਰਨ ਵਾਲੇ ਦੋ ਕਿਸਾਨ ਭਰਾਵਾਂ ਦੀ ਮੌਤ ਦੇ ਸਬੰਧ ਵਿੱਚ ਲਾਇਆ ਗਿਆ ਹੈ। ਅੱਜ ਇਸ ਰੋਸ ਪ੍ਰਦਰਸ਼ਨ ਨੂੰ ਪੰਜਾਬ ਪੱਧਰੀ ਰੂਪ ਦੇਣ ਲਈ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਵੱਡਾ ਇਕੱਠ ਕਰਨ ਦਾ ਟੀਚਾ ਰੱਖਿਆ ਗਿਆ ਸੀ।
ਹਾਲਾਂਕਿ, ਪੁਲਿਸ ਅਤੇ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਧਰਨਾ ਸਥਾਨ 'ਤੇ ਪਹੁੰਚਣ ਤੋਂ ਰੋਕਣ ਲਈ ਪੂਰੇ ਕੋਟਕਪੂਰਾ ਰੋਡ ਅਤੇ ਧਰਨੇ ਵਾਲੀ ਥਾਂ ਦੇ ਦੋਵੇਂ ਪਾਸੇ ਮਜ਼ਬੂਤ ਬੈਰੀਕੇਡ ਲਗਾ ਦਿੱਤੇ। ਫਰੀਦਕੋਟ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰਦਿਆਂ ਪੁਲਿਸ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਮੁੱਖ ਰਸਤਿਆਂ 'ਤੇ ਸਖ਼ਤ ਨਾਕਾਬੰਦੀ ਕੀਤੀ ਹੋਈ ਸੀ। ਬਾਹਰਲੇ ਜ਼ਿਲ੍ਹਿਆਂ ਤੋਂ ਪਹੁੰਚ ਰਹੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਜਾਣ ਦੀ ਬਜਾਏ ਬੱਸਾਂ ਵਿੱਚ ਭਰ ਕੇ ਪੁਲਿਸ ਲਾਈਨ ਪਹੁੰਚਾ ਕੇ ਨਜ਼ਰਬੰਦ ਕਰ ਦਿੱਤਾ ਗਿਆ। ਇਸ ਪੁਲਿਸ ਕਾਰਵਾਈ ਕਾਰਨ ਧਰਨਾ ਸਥਾਨ 'ਤੇ ਸਿਰਫ਼ ਕੁਝ ਕ ਕਿਸਾਨ ਹੀ ਪਹੁੰਚ ਸਕੇ। ਇਸ ਮੌਕੇ ਤੇ ਕਪੂਰਥਲਾ ਪਹੁੰਚੇ ਕਿਸਾਨਾਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਵਿਰੁੱਧ ਕਿਸਾਨ ਆਗੂਆਂ ਨੇ ਭਾਰੀ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ ਅਤੇ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਰੋਕ ਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਪੀੜਿਤ ਪਰਿਵਾਰ ਨੂੰ ਇਨਸਾਫ ਦਵਾ ਕੇ ਹਟਾਂਗੇ ਅਤੇ ਬੈਂਕਾਂ ਵੱਲੋਂ ਲਏ ਗਏ ਲਿਮਿਟ ਵੇਲੇ ਇਹ ਖਾਲੀ ਚੈੱਕ ਵਾਪਸ ਦਵਾਵਾਂਗੇ। ਤੇ ਜਿਹੜੇ ਖਾਲੀ ਚੈੱਕ ਕਿਸਾਨਾਂ ਵੱਲੋਂ ਦਿੱਤੇ ਗਏ ਹਨ ਜਿਸਦੀ ਦੁਰਵਰਤੋਂ ਬੈਂਕ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਖਿਲਾਫ ਕੜੀ ਕਾਰਵਾਈ ਕੀਤੀ ਜਾਵੇ।
ਮੁੱਖ ਮੰਗਾਂ ਕਰਜ਼ਾ ਮਾਫ਼ੀ: ਮ੍ਰਿਤਕ ਕਿਸਾਨਾਂ ਸਿਰ ਚੜ੍ਹਿਆ ਬੈਂਕ ਦਾ ਸਮੁੱਚਾ ਕਰਜ਼ਾ ਤੁਰੰਤ ਮਾਫ਼ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਦੀ ਅਗਵਾਈ ਵਾਲੀ ਪੀਏਡੀਬੀ ਬੈਂਕ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣਾ ਅਤੇ ਓਟੀਐਸ ਸਕੀਮ ਨੂੰ ਲਾਗੂ ਕਰਵਾਉਣ ਲਈ ਇਹ ਧਰਨਾ ਲਾਇਆ ਜਾ ਰਿਹਾ ਸੀ।
ਬੈਂਕ ਅਧਿਕਾਰੀਆਂ 'ਤੇ ਕਾਰਵਾਈ: ਕਿਸਾਨਾਂ ਨੂੰ ਤੰਗ-ਪਰੇਸ਼ਾਨ ਕਰਨ ਵਾਲੇ ਦੋਸ਼ੀ ਬੈਂਕ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਦਾ ਪੂਰਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਦੌਰਾਨ ਬੋਹੜ ਸਿੰਘ ਰੁਪੱਈਆਂ ਵਾਲਾ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਲੈਂਡ ਮੋਰਗੇਜ ਬੈਂਕ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਐਸਕੇਐਮ ਗੈਰ ਸਿਆਸੀ ਦੀ ਅਗਵਾਈ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ 30 ਮਾਰਚ ਤੋਂ ਅੰਦੋਲਨ ਲੜਿਆ ਜਾ ਰਿਹਾ ਜਿਸ ਉਪਰੰਤ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨਾਲ ਕਈ ਦੌਰ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਅਤੇ ਉਹਨਾਂ ਮੀਟਿੰਗਾਂ ਵਿੱਚ ਸਰਕਾਰ ਵੱਲੋਂ ਬੈਂਕਾਂ ਦੁਆਰਾ ਕਿਸਾਨਾਂ ਤੋਂ ਲੈ ਗਏ ਖਾਲੀ ਚੈੱਕ ਵਾਪਸ ਕਰਨ, ਵਨ ਟਾਈਮ ਸੈਟਲਮੈਂਟ ਸਕੀਮ ਅਤੇ ਸ਼ੰਭੂ,ਖਨੌਰੀ ਮੋਰਚੇ ਉੱਪਰੋ ਕਿਸਾਨਾਂ ਦੇ ਟਰਾਲੀਆਂ ਸਮੇਤ ਚੋਰੀ ਹੋਏ ਸਮਾਨ ਦੀ ਮੰਗਾਂ ਮੰਨ ਦੇ ਹੋਏ ਭਰਪਾਈ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਉਹਨਾਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਵਾਰ-ਵਾਰ ਵਾਅਦਾ ਖਿਲਾਫੀ ਕੀਤੀ ਜਾ ਰਹੀ ਹੈ।