ਪੱਤਰ ਪ੍ਰਰੇਰਕ, ਫ਼ਰੀਦਕੋਟ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਫਰੀਦਕੋਟ ਡਾ. ਦਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਪਿੰਡ ਵਾਰ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿੱਚ ਵਾਹੁਣ ਲਈ ਪ੍ਰਰੇਰਿਤ ਕੀਤਾ ਜਾ ਰਿਹਾ ਹੈ। ਇਸ ਲੜੀ ਅਧੀਨ ਪਿੰਡ ਮਚਾਕੀ ਮੱਲ ਸਿੰਘ ਸਰਕਲ ਰੱਤੀ ਰੋੜੀ ਵਿਖੇ ਪਹੁੰਚੀ ਖੇਤੀ ਮਾਹਿਰਾਂ ਦੀ ਟੀਮ ਜਿਸ ਵਿਚ ਡਾ.ਗੁਰਮਿੰਦਰ ਸਿੰਘ ਬਰਾੜ ਖੇਤੀਬਾੜੀ ਵਿਕਾਸ ਅਫਸਰ ਫਰੀਦਕੋਟ, ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਰੱਤੀ ਰੋੜੀ, ਮੈਡਮ ਲਵਲੀਨ ਕੌਰ ਖੇਤੀਬਾੜੀ ਉਪ ਨਿਰੀਖਕ ਰੱਤੀ ਰੋੜੀ ਮੌਜੂਦ ਸਨ ਉਨ੍ਹਾਂ ਨੇ ਕਿਸਾਨ ਸਿਖਲਾਈ ਕੈਂਪ ਵਿੱਚ ਕਿਸਾਨ ਵੀਰਾਂ ਨੂੰ ਸੰਬੋਧਨ ਕਰਦੇ ਦੱਸਿਆ ਕਿ ਝੋਨੇ ਦੀ ਵਾਢੀ ਉਪਰੰਤ ਬਾਕੀ ਬਚੀ ਪਰਾਲੀ ਨੂੰ ਖੇਤ ਵਿੱਚ ਹੀ ਵਾਹਿਆ ਜਾਵੇ ਕਿਉਂਕਿ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਨਾਲ ਇਸ ਵਿਚਲੇ ਕੀਮਤੀ ਖੁਰਾਕੀ ਤੱਤ ਅਤੇ ਮਿੱਤਰ ਕੀਟ ਖਤਮ ਹੋ ਜਾਂਦੇ ਹਨ ਅਤੇ ਅੱਗ ਲਾਉਣ ਨਾਲ ਪੈਦਾ ਹੋਏ ਧੂੰਏ ਜਿਸ ਵਿੱਚ ਖਤਰਨਾਕ ਗੈਸਾਂ ਹੁੰਦੀਆਂ ਹਨ, ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖਾਂ ਦੀ ਸਿਹਤ ਤੇ ਮਾੜਾ ਅਸਰ ਹੁੰਦਾ ਹੈ। ਇਸ ਮੌਕੇ 'ਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੇਂ-ਸਮੇਂ ਤੇ ਦਿੱਤੀ ਜਾਂਦੀ ਸਰਕਾਰੀ ਮਸ਼ੀਨਰੀ ਤੇ ਸਬਸਿਡੀ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮੌਜੂਦਾ ਸਮੇਂ ਝੋਨੇ ਅਤੇ ਬਾਸਮਤੀ ਦੀ ਫ਼ਸਲ ਵਿੱਚ ਬਿਮਾਰੀਆਂ ਅਤੇ ਕੀੜੇ ਮਕੌੜਿਆ ਦੇ ਹਮਲੇ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਚੰਗੀ ਕੁਆਲਟੀ ਦੀ ਪੈਦਾਵਾਰ ਲੈਣ ਲਈ ਕਿਸਾਨ ਵੀਰਾ ਨੂੰ ਬੇਲੋੜੀਆਂ ਕੀਟ-ਨਾਸ਼ਕ ਅਤੇ ਉੱਲੀਨਾਸ਼ਕ ਜਹਿਰਾਂ ਦੀ ਸਪਰੇਅ ਕਰਨ ਤੋਂ ਗੁਰੇਜ਼ ਕਰਨ ਬਾਰੇ ਅਪੀਲ ਕੀਤੀ ਗਈ ਇਸ ਸਮੇਂ ਅਗਾਹਵਧੂ ਕਿਸਾਨ ਵੀਰ ਜਸਵੀਰ ਸਿੰਘ, ਗੁਰਜੰਟ ਸਿੰਘ, ਜਗਸੀਰ ਸਿੰਘ, ਗੁਰਵਿੰਦਰ ਸਿੰਘ, ਰਵੀ ਅਤੇ ਕੁਲਬੀਰ ਚੰਦ ਆਦਿ ਹਾਜ਼ਰ ਸਨ।

17ਐਫ਼ਡੀਕੇ108:-ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਗੁਰਮਿੰਦਰ ਸਿੰਘ ਬਰਾੜ ਅਤੇ ਹੋਰ।