- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਖੀਕਲਾ ਵਿੱਚ ਮੁਫ਼ਤ ਆਯੁਸ਼ ਕੈਂਪ, 810 ਮਰੀਜ਼ਾਂ ਦੀ ਜਾਂਚ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਖੀਕਲਾ ਵਿਖੇ ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁਫ਼ਤ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣਾ ਸੀ। ਕੈਂਪ ਦਾ ਆਯੋਜਨ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਅਮਿਤਾ ਗੁਪਤਾ, ਡੀਡੀਓ ਫ਼ਰੀਦਕੋਟ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਗੁਰਦਰਸ਼ਨ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਡਾ. ਅਮਿਤਾ ਗੁਪਤਾ (ਸੀਨੀਅਰ ਫਿਜ਼ੀਸ਼ੀਅਨ), ਡਾ. ਅਮਰਪਾਲ ਸਿੰਘ (ਏਐਮਓ), ਡਾ. ਭਗਵੰਤ ਕੌਰ (ਐਚਐਮਓ) ਅਤੇ ਡਾ. ਯਾਦਵਿੰਦਰ ਸਿੰਘ (ਐਚਐਮਓ) ਵੱਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਕੁੱਲ 810 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ। ਡਾਕਟਰਾਂ ਨੇ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਲੋੜੀਂਦੀ ਮੈਡੀਕਲ ਸਲਾਹ ਦਿੱਤੀ। ਇਸ ਦੇ ਨਾਲ ਹੀ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਕੈਂਪ ਨੂੰ ਸਫ਼ਲ ਬਣਾਉਣ ਵਿੱਚ ਸੁਖਜਿੰਦਰ ਸਿੰਘ ਉਪਵੈਦ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਉਪਵੈਦ, ਕਿਰਨ ਬਾਲਾ ਉਪਵੈਦ, ਨਵਜੋਤ, ਚਰਨਜੀਤ ਕੌਰ ਅਤੇ ਛਿੰਦਰਪਾਲ ਕੌਰ ਨੇ ਸਹਿਯੋਗ ਦਿੱਤਾ। ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।