- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ’ਚ ਖੇਡਾਂ ਵਤਨ ਪੰਜਾਬ ਦੀਆਂ ਦਾ ਆਗਾਜ਼, ਵੱਖ-ਵੱਖ ਖੇਡਾਂ ’ਚ ਮੁਕਾਬਲੇ ਸ਼ੁਰੂ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਵੀਰਵਾਰ ਨੂੰ ਖੇਡਾਂ ਦਾ ਰੌਣਕ ਭਰਿਆ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹੇ ਭਰ ਤੋਂ 5000 ਤੋਂ ਵੱਧ ਖਿਡਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵੱਖ-ਵੱਖ ਉਮਰ ਵਰਗਾਂ ਦੇ ਲੜਕੇ ਅਤੇ ਲੜਕੀਆਂ ਨੇ ਕਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਿਖਾਈ। ਜ਼ਿਲ੍ਹਾ ਪੱਧਰੀ ਮੁਕਾਬਲੇ 5 ਅਕਤੂਬਰ ਤੱਕ ਚੱਲਣਗੇ। ਖੇਡ ਵਿਭਾਗ ਵੱਲੋਂ ਖਿਡਾਰੀਆਂ ਦੀ ਸਹੂਲਤ ਲਈ ਰਿਫਰੈਸ਼ਮੈਂਟ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਮੁਕਾਬਲਿਆਂ ਦੌਰਾਨ ਅਥਲੈਟਿਕਸ, ਵਾਲੀਬਾਲ, ਬੈਡਮਿੰਟਨ, ਟੇਬਲ ਟੈਨਿਸ, ਸ਼ੂਟਿੰਗ, ਸ਼ਤਰੰਜ, ਕਬੱਡੀ ਸਰਕਲ, ਕਬੱਡੀ ਨੈਸ਼ਨਲ, ਹੈਂਡਬਾਲ, ਗੱਤਕਾ, ਵੇਟਲਿਫਟਿੰਗ, ਤੈਰਾਕੀ, ਹਾਕੀ, ਫੁੱਟਬਾਲ, ਖੋ-ਖੋ, ਬਾਸਕਿਟਬਾਲ, ਕੁਸ਼ਤੀ, ਜੂਡੋ, ਕਿੱਕ ਬਾਕਸਿੰਗ, ਪਾਵਰਲਿਫਟਿੰਗ ਅਤੇ ਟੈਨਿਸ ਬਾਲ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਅਨਮੋਲ ਸਿੰਘ, ਡੀਈਓ ਅੰਜਨਾ ਕੌਂਸਲ, ਰਜਿੰਦਰ ਸਿੰਘ ਰਿੰਕੂ, ਖੇਡ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਹਾਜ਼ਰ ਸਨ