- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਤੋ ਵਿਖੇ ਮਹਾਤਮਾ ਗਾਂਧੀ ਦ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜੈਤੋ : ਜੈਤੋ ਵਿਖੇ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਕਾਂਗਰਸ ਐਸ.ਸੀ. ਡਿਪਾਰਟਮੈਂਟ ਵੱਲੋਂ ਜ਼ਿਲ੍ਹਾ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਯਾਦ ਕੀਤਾ। ਇਸ ਮੌਕੇ ਗੁਰਸੇਵਕ ਸਿੰਘ ਜੈਤੋ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ ਸੱਚ, ਅਹਿੰਸਾ, ਸਾਦਗੀ ਅਤੇ ਆਪਸੀ ਸਦਭਾਵਨਾ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸਾਨੂੰ ਜਾਤ-ਪਾਤ ਅਤੇ ਹੋਰ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੇ ਵਿਚਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਾਂਧੀ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਸ਼ਾਂਤੀ ਤੇ ਸਦਭਾਵਨਾ ਕਾਇਮ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਸਮਾਗਮ ਵਿੱਚ ਬਲਾਕ ਸ਼ਹਿਰੀ ਦੇ ਚੇਅਰਮੈਨ ਕਮਲ ਬਾਗੜੀ ਤੋਂ ਇਲਾਵਾ ਬਲਦੇਵ ਸਿੰਘ, ਪਰਮਜੀਤ ਸਿੰਘ, ਬੱਬੂ ਧਰਮਸੌਤ, ਕਿੰਦਾ ਢਿੱਲੋਂ, ਗੁਰਮੀਤ ਸਿੰਘ, ਰਘਬੀਰ ਸਿੰਘ ਅਤੇ ਜਗਸੀਰ ਸਿੰਘ ਸਮੇਤ ਕਾਂਗਰਸ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।