- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਤੋ ਵਿੱਚ ਆਟੋ ਚਾਲਕਾਂ ਲਈ ਪਾਰਕਿੰਗ ਦੀ ਸਮੱਸਿਆ, ਯੂਨੀਅਨ ਨੇ ਚੇਅਰਮੈਨ ਗੁਰਸੇਵਕ ਸਿੰਘ ਨੂੰ ਸੌਂਪਿਆ ਮੰਗ ਪੱਤਰ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜੈਤੋ : ਜੈਤੋ ਸ਼ਹਿਰ ਵਿੱਚ ਆਟੋ ਖੜ੍ਹੇ ਕਰਨ ਲਈ ਢੁੱਕਵੀਂ ਜਗ੍ਹਾ ਨਾ ਮਿਲਣ ਕਾਰਨ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਟੋ ਯੂਨੀਅਨ ਜੈਤੋ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਨੂੰ ਮੰਗ ਪੱਤਰ ਸੌਂਪਿਆ। ਯੂਨੀਅਨ ਦੇ ਆਗੂਆਂ ਨੇ ਇਸ ਸਮੱਸਿਆ ਦੇ ਪੱਕੇ ਹੱਲ ਲਈ ਸ਼ਹਿਰ ਵਿੱਚ ਆਟੋ ਚਾਲਕਾਂ ਵਾਸਤੇ ਨਿਰਧਾਰਤ ਥਾਂ ਦਾ ਪ੍ਰਬੰਧ ਕਰਨ ਦੀ ਮੰਗ ਉਠਾਈ। ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਆਟੋ ਖੜ੍ਹੇ ਕਰਨ ਲਈ ਢੁੱਕਵੀਂ ਥਾਂ ਨਾ ਹੋਣ ਕਰਕੇ ਚਾਲਕਾਂ ਨੂੰ ਰੋਜ਼ਾਨਾ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚ ਅਜਿਹੀ ਜਗ੍ਹਾ ਨਿਰਧਾਰਤ ਕੀਤੀ ਜਾਵੇ, ਜਿੱਥੇ ਆਟੋ ਸੁਚੱਜੇ ਢੰਗ ਨਾਲ ਖੜ੍ਹੇ ਕੀਤੇ ਜਾ ਸਕਣ। ਇਸ ਨਾਲ ਜਿੱਥੇ ਆਟੋ ਚਾਲਕਾਂ ਦੀ ਸਮੱਸਿਆ ਹੱਲ ਹੋਵੇਗੀ, ਉੱਥੇ ਹੀ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਵੀ ਮਦਦ ਮਿਲੇਗੀ। ਮੰਗ ਪੱਤਰ ਪ੍ਰਾਪਤ ਕਰਨ ਮੌਕੇ ਗੁਰਸੇਵਕ ਸਿੰਘ ਜੈਤੋ ਨੇ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਇਸ ਮਸਲੇ ਸਬੰਧੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਟੋ ਚਾਲਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਤੋਂ ਇਲਾਵਾ ਰਣਜੀਤ ਸਿੰਘ, ਕੋਰ ਸਿੰਘ, ਸੰਦੀਪ ਕੁਮਾਰ, ਰਵੀ ਕੁਮਾਰ, ਮੰਦਰ ਸਿੰਘ, ਰਣਧੀਰ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਮੰਗਲ ਰਾਮ, ਰਘਬੀਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।