ਸਮੁੱਚੇ ਸਟਾਫ ਦੀ ਮਿਹਨਤ ਨਾਲ ਹੀ ਸੰਸਥਾ ਕਾਮਯਾਬ ਹੁੰਦੀ ਹੈ : ਸੰਤ ਰਿਸ਼ੀ ਰਾਮ ਸਮੁੱਚੇ ਸਟਾਫ ਦੀ ਮਿਹਨਤ ਨਾਲ ਹੀ ਸੰਸਥਾ ਕਾਮਯਾਬ ਹੁੰਦੀ ਹੈ-ਸੰਤ ਰਿਸ਼ੀ ਰਾਮ
Publish Date: Sat, 03 Oct 2026 05:24 PM (IST)
Updated Date: Sun, 04 Oct 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜੈਤੋ : ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੂੰ ਸਰਦਾਰ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਅਵਾਰਡ ਮਿਲਣ ’ਤੇ ਸੰਸਥਾ ਦੇ ਸਮੂਹ ਸਟਾਫ ਵੱਲੋਂ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਟਾਫ ਨੇ ਭਵਿੱਖ ਵਿੱਚ ਵੀ ਪੂਰੀ ਮਿਹਨਤ ਅਤੇ ਸਮਰਪਣ ਨਾਲ ਸੰਸਥਾ ਦੀਆਂ ਸੇਵਾਵਾਂ ਨੂੰ ਅੱਗੇ ਵਧਾਉਣ ਦਾ ਅਹਿਦ ਕੀਤਾ। ਇਸ ਮੌਕੇ ਸੰਤ ਰਿਸ਼ੀ ਰਾਮ ਜੀ ਨੇ ਕਿਹਾ ਕਿ ਕਿਸੇ ਵੀ ਸੰਸਥਾ ਦੀ ਕਾਮਯਾਬੀ ਪਿੱਛੇ ਇਕੱਲੇ ਕਿਸੇ ਵਿਅਕਤੀ ਦਾ ਨਹੀਂ, ਸਗੋਂ ਸਮੁੱਚੀ ਟੀਮ ਦਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਫਲਤਾ ਰਾਤੋ-ਰਾਤ ਹਾਸਲ ਨਹੀਂ ਹੁੰਦੀ, ਬਲਕਿ ਦਿਨ-ਰਾਤ ਲਗਾਤਾਰ ਕੀਤੀ ਮਿਹਨਤ, ਸੇਵਾ ਭਾਵਨਾ ਅਤੇ ਆਪਸੀ ਸਹਿਯੋਗ ਨਾਲ ਹੀ ਸੰਸਥਾ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਮੂਹ ਸਟਾਫ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਸੇਵਾ ਕਾਰਜ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਅੱਖਾਂ ਦੇ ਹਸਪਤਾਲ ਅਤੇ ਸੰਸਥਾ ਦੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਟਿੱਲਾ ਬਾਬਾ ਫ਼ਰੀਦ ਰਿਲੀਜਿਅਸ ਐਂਡ ਚੈਰੀਟੇਬਲ ਸੁਸਾਇਟੀ ਵੱਲੋਂ ਸੰਤ ਰਿਸ਼ੀ ਰਾਮ ਜੀ ਨੂੰ ਸਰਦਾਰ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਮੁਬਾਰਕਬਾਦ ਦੇਣ ਵਾਲਿਆਂ ਵਿੱਚ ਵਿਵੇਕ ਆਸ਼ਰਮ ਦੇ ਮਾਤਾ ਰਜਨੀ ਦੇਵੀ ਜੀ, ਡਾ. ਮੋਨਿਕਾ ਬਲਿਆਨ, ਡਾ. ਦੀਪਕ ਅਰੋੜਾ, ਡਾ. ਭੁਪਿੰਦਰ ਪਾਲ ਕੌਰ, ਸੁਸ਼ਮਾ ਗਰਗ, ਜਸਬੀਰ ਪਾਲ ਕੌਰ, ਸੁਮਨ ਕੌਰ, ਕਰਮਜੀਤ ਕੌਰ, ਤੇਜਿੰਦਰ ਸਿੰਘ ਬਰਾੜ, ਜਗਮੀਤ ਸਿੰਘ ਮੱਲਨ, ਸਤਵਿੰਦਰ ਸਿੰਘ ਅੰਗਰੋਈਆ, ਅਮਨਦੀਪ ਸਿੰਘ ਜਿਗਰੀ, ਹਰਿੰਦਰ ਸਿੰਘ ਲੰਡੇ, ਬੱਬੂ ਸ਼ਰਮਾ, ਸੁਖਵਿੰਦਰ ਸਿੰਘ, ਸੁਖਵੀਰ ਸਿੰਘ, ਬਿੰਦਰਪਾਲ ਜੈਤੋ, ਮਨਪ੍ਰੀਤ ਸਿੰਘ, ਬਲੀ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਰੂੜੀ ਕਪੂਰਾ, ਮਨੀ ਸਿੰਘ, ਗੁਰਪ੍ਰੀਤ ਸਿੰਘ ਬਾਜਾਖਾਨਾ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਮੁਕੇਸ਼ ਸ਼ਰਮਾ, ਨਰਿੰਦਰ ਕੁਮਾਰ, ਜਗਸੀਰ ਸਿੰਘ, ਅਰੁਨ ਕੁਮਾਰ, ਅਰਜਨ ਸਿੰਘ, ਨੀਲੂ ਕੁਮਾਰ, ਦਰਸ਼ਨ ਸਿੰਘ ਤੋਂ ਇਲਾਵਾ ਡੀਸੀ ਸਿੰਘ, ਜਸਵਿੰਦਰ ਸਿੰਘ ਪਟਵਾਰੀ, ਬਾਗੜ ਸਿੰਘ ਫੌਜੀ ਅਤੇ ਜਗਦੀਸ਼ ਸਿੰਘ ਕੋਠੇ ਥਰੋੜਾਂ ਵਾਲੇ ਆਦਿ ਹਾਜ਼ਰ ਸਨ।