ਛਿਮਾਹੀ ਪ੍ਰੀਖਿਆਵਾਂ ਤੋਂ ਬਾਅਦ ਮਾਪਿਆਂ-ਅਧਿਆਪਕਾਂ ਦੀ ਮੀਟਿੰਗ ਛਿਮਾਹੀ ਪ੍ਰੀਖਿਆਵਾਂ ਤੋਂ ਬਾਅਦ ਮਾਪਿਆਂ-ਅਧਿਆਪਕਾਂ ਦੀ ਮੀਟਿੰਗ
Publish Date: Sat, 03 Oct 2026 05:46 PM (IST)
Updated Date: Sun, 04 Oct 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਅਤੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਸਬੰਧੀ ਮਾਪਿਆਂ-ਅਧਿਆਪਕਾਂ ਦੀ ਮੀਟਿੰਗ ਕਰਵਾਈ ਗਈ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ, ਵਿਸ਼ੇਵਾਰ ਪ੍ਰਦਰਸ਼ਨ ਅਤੇ ਪ੍ਰੀਖਿਆਵਾਂ ਵਿੱਚ ਰਹੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮੀਟਿੰਗ ਦੌਰਾਨ ਮਾਪਿਆਂ ਨੇ ਅਧਿਆਪਕਾਂ ਨਾਲ ਬੱਚਿਆਂ ਦੀਆਂ ਪ੍ਰਾਪਤੀਆਂ ਅਤੇ ਪੜ੍ਹਾਈ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਬਿਹਤਰ ਪ੍ਰਦਰਸ਼ਨ ਲਈ ਨਿਯਮਤ ਅਭਿਆਸ, ਹੋਮਵਰਕ ਪੂਰਾ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਸਮੇਂ ਦੀ ਸਹੀ ਵਰਤੋਂ ਕਰਨ ਸਬੰਧੀ ਸੁਝਾਅ ਦਿੱਤੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਅੰਕਾ ਮਹਿਤਾ ਨੇ ਕਿਹਾ ਕਿ ਪ੍ਰੀਖਿਆ ਦੇ ਨਤੀਜੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਨੂੰ ਸਮਝਣ ਦਾ ਇੱਕ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਲਈ ਨਿਰੰਤਰ ਮਿਹਨਤ, ਨਿਯਮਤ ਅਭਿਆਸ ਅਤੇ ਸਕਾਰਾਤਮਕ ਸੋਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਸਕੂਲ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਮਾਪਿਆਂ ਵੱਲੋਂ ਸਕੂਲ ਵੱਲੋਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੇ ਮਾਪਿਆਂ ਦੇ ਸਹਿਯੋਗ ਅਤੇ ਸੁਝਾਵਾਂ ਲਈ ਧੰਨਵਾਦ ਕੀਤਾ। ਮੀਟਿੰਗ ਦਾ ਮਾਹੌਲ ਸਕਾਰਾਤਮਕ ਅਤੇ ਸੁਹਿਰਦ ਰਿਹਾ।