ਡਾ. ਨਿਰਮਲ ਕੌਸ਼ਿਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਨਮਾਨਿਤ ਡਾ. ਨਿਰਮਲ ਕੌਸ਼ਿਕ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕੀਤਾ ਗਿਆ ਸਨਮਾਨਿਤ
Publish Date: Sat, 03 Oct 2026 06:07 PM (IST)
Updated Date: Sun, 04 Oct 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਫ਼ਰੀਦਕੋਟ : ਪੰਜਾਬ ਦੇ ਹਿੰਦੀ ਸਾਹਿਤ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ ਅਤੇ ਸਰਕਾਰੀ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਦੇ ਸੇਵਾ ਮੁਕਤ ਮੁਖੀ ਹਿੰਦੀ ਵਿਭਾਗ ਡਾ. ਨਿਰਮਲ ਕੌਸ਼ਿਕ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਹਿੰਦੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਨਿਰੰਤਰ ਕਾਰਜਸ਼ੀਲ ਡਾ. ਕੌਸ਼ਿਕ ਨੇ ਸਾਹਿਤਕ ਖੇਤਰ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ ਹੈ। ਡਾ. ਨਿਰਮਲ ਕੌਸ਼ਿਕ ਹਿੰਦੀ ਸਾਹਿਤ ਦੇ ਜਾਣੇ-ਪਛਾਣੇ ਲੇਖਕ ਹਨ ਅਤੇ ਹਿੰਦੀ ਭਾਸ਼ਾ ਦੀ ਪ੍ਰਫੁੱਲਤਾ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਹਨ। ਉਨ੍ਹਾਂ ਦੀਆਂ ਸਾਹਿਤਕ ਅਤੇ ਸਮਾਜਿਕ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਯੂਨੀਵਰਸਿਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਸੁਨੀਲ ਕੁਮਾਰ, ਪਦਮ ਸ਼੍ਰੀ ਡਾ. ਹਰਮਿੰਦਰ ਸਿੰਘ ਬੇਦੀ, ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਤੋਂ ਡਾ. ਰਵੀ ਕੁਮਾਰ ਅਨੂ, ਨਰੇਸ਼ ਮੋਦਗਿੱਲ ਅਤੇ ਡਾ. ਅੰਜੂ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਨਮਾਨ ਪ੍ਰਾਪਤ ਕਰਨ ਉਪਰੰਤ ਡਾ. ਨਿਰਮਲ ਕੌਸ਼ਿਕ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਨਮਾਨ ਮਿਲਣ ਨਾਲ ਮਨੁੱਖ ਦੀਆਂ ਜ਼ਿੰਮੇਵਾਰੀਆਂ ਵਿੱਚ ਹੋਰ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਹੋਰ ਸੁਹਿਰਦਤਾ ਅਤੇ ਸਮਰਪਣ ਭਾਵਨਾ ਨਾਲ ਹਿੰਦੀ ਭਾਸ਼ਾ ਦੇ ਪ੍ਰਚਾਰ ਤੇ ਪਸਾਰ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਡਾ. ਨਿਰਮਲ ਕੌਸ਼ਿਕ ਨੂੰ ਸਨਮਾਨ ਮਿਲਣ ’ਤੇ ਸਮਾਜ ਸੇਵੀ ਸਤੀਸ਼ ਬਾਗੀ, ਪ੍ਰੋ. ਬੀਰਇੰਦਰਜੀਤ ਸਿੰਘ ਸਰਾਂ, ਮੰਚ ਸੰਚਾਲਕ ਜਸਬੀਰ ਸਿੰਘ ਜੱਸੀ, ਸਮਾਜ ਸੇਵੀ ਗੁਰਿੰਦਰ ਸਿੰਘ ਗੋਰਾ ਅਤੇ ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।