ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਨੇ ਮਨਾਇਆ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਨੇ ਮਨਾਇਆ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ
Publish Date: Sat, 03 Oct 2026 08:08 PM (IST)
Updated Date: Sun, 04 Oct 2026 04:08 AM (IST)
ਡਾ. ਸੰਜੀਵ ਗੋਇਲ ਦਾ ਜਨਮ ਦਿਨ ਵੀ ਮਨਾਇਆ ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਹਾੜਾ ਕਲੱਬ ਦੇ ਪ੍ਰਧਾਨ ਲਾਇਨ ਰਵੀ ਬਾਂਸਲ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਮਹਾਤਮਾ ਗਾਂਧੀ ਜੀ ਦੀ ਤਸਵੀਰ ’ਤੇ ਫੁੱਲ ਅਤੇ ਹਾਰ ਅਰਪਣ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਲਾਇਨ ਅਮਰਦੀਪ ਸਿੰਘ ਗਰੋਵਰ ਨੇ ਹਾਜ਼ਰ ਮੈਂਬਰਾਂ ਦਾ ਸਵਾਗਤ ਕੀਤਾ। ਕਲੱਬ ਦੇ ਪ੍ਰਧਾਨ ਲਾਇਨ ਰਵੀ ਬਾਂਸਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਪਾਉਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਦੇ ਜਨਮ ਦਿਹਾੜੇ ਸਾਂਝੇ ਤੌਰ ’ਤੇ ਮਨਾਉਣੇ ਚਾਹੀਦੇ ਹਨ, ਤਾਂ ਜੋ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਨਾ ਲਈ ਜਾ ਸਕੇ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਅਹਿੰਸਾ ਦੇ ਸਿਧਾਂਤ ’ਤੇ ਚੱਲਦਿਆਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਕਲੱਬ ਦੇ ਸਕੱਤਰ ਲਾਇਨ ਗੁਰਵਿੰਦਰ ਸਿੰਘ ਧਿੰਗੜਾ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਵਿਚਾਰਾਂ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਕਲੱਬ ਦੇ ਸੀਨੀਅਰ ਮੈਂਬਰ ਅਤੇ ਉੱਘੇ ਸਮਾਜ ਸੇਵੀ ਡਾ. ਸੰਜੀਵ ਗੋਇਲ ਦਾ ਜਨਮ ਦਿਨ ਵੀ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਐੱਸ. ਐੱਸ. ਬਰਾੜ, ਐਡਵੋਕੇਟ ਦਿਲਦੀਪ ਸਿੰਘ ਪਟੇਲ, ਜਨਿੰਦਰ ਜੈਨ, ਸਵਰਨਜੀਤ ਸਿੰਘ ਗਿੱਲ, ਬਲਦੇਵ ਤੇਰੀਆ, ਡਾ. ਪਰਵੀਨ ਗੁਪਤਾ, ਜਗਜੀਤ ਧਿੰਗੜਾ, ਵਰਿੰਦਰ ਕੋਛੜ, ਰਵੀ ਸੇਠੀ, ਵਿਨੋਦ ਮਿੱਤਲ, ਰਿੱਕੀ ਗਿੱਲ ਅਤੇ ਸੰਦੀਪ ਸੱਚਦੇਵਾ ਸਮੇਤ ਹੋਰ ਮੈਂਬਰ ਹਾਜ਼ਰ ਸਨ। ਅੰਤ ਵਿੱਚ ਡਾ. ਸੰਜੀਵ ਗੋਇਲ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਜਨਮ ਦਿਨ ਮਨਾਉਣ ਅਤੇ ਮਾਣ-ਸਤਿਕਾਰ ਦੇਣ ਲਈ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।