ਤਾਜ ਪਬਲਿਕ ਸਕੂਲ ਜੰਡ ਸਾਹਿਬ ਦੀ ਕ੍ਰਿਕਟ ਟੀਮ ਦਾ ਜ਼ਿਲ੍ਹੇ ’ਚੋਂ ਪਹਿਲਾ ਸਥਾਨ
ਤਾਜ ਪਬਲਿਕ ਸਕੂਲ ਜੰਡ ਸਾਹਿਬ ਦੀ ਕ੍ਰਿਕੇਟ ਟੀਮ ਦਾ ਜਿਲ੍ਹੇ ਵਿੱਚੋਂ ਪਹਿਲਾ ਸਥਾਨ
Publish Date: Sat, 03 Oct 2026 08:09 PM (IST)
Updated Date: Sun, 04 Oct 2026 04:08 AM (IST)
ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ : ਸਾਦਿਕ ਨੇੜੇ ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆਂ ਪੜ੍ਹਾਈ ਦੇ ਨਾਲ – ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ । ਜਿਸ ਦਾ ਸਿੱਟਾ ਤਾਜ ਪਬਲਿਕ ਸਕੂਲ ਦੇ ਵਿਦਿਆਰਥੀ ਖੇਡਾਂ ਵਿੱਚ ਬਹੁਤ ਵਧੀਆ ਸਥਾਨ ਪ੍ਰਾਪਤ ਕਰ ਰਹੇ ਹਨ।ਪਿਛਲੇ ਦਿਨੀਂ ਹੋਏ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੰਡਰ 14 ਲੜਕੇ ਕਿਕੇਟ ਟੀਮ ਨੇ ਤੀਸਰਾ ਸਥਾਨ, ਅੰਡਰ 17 ਲੜਕੀਆਂ ਕ੍ਰਿਕੇਟ ਟੀਮ ਨੇ ਪਹਿਲਾ ਸਥਾਨ , ਅੰਡਰ 19 ਲੜਕੀਆਂ ਕ੍ਰਿਕੇਟ ਟੀਮ ਨੇ ਜਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਨਾਮ ਰੋਸ਼ਨ ਕੀਤਾ। ਇਸ ਤੋਂ ਪਹਿਲਾਂ ਵੀ ਜਦੋਂ ਖੇਡਾਂ ਹੁੰਦੀਆਂ ਹਨ ਤਾਂ ਇਸ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਹੁ੍ਹੰਦਾ ਹੈ ਤੇ ਹਰ ਟੀਮ ਪਹਿਲੇ ਸਥਾਨਾਂ ਤੇ ਹੀ ਰਹਿੰਦੀਆਂ ਹਨ। ਵਿਦਿਆਰਥੀਆਂ ਦੇ ਸਕੂਲ ਪਹੁੰਚਣ ਤੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ । ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਡਾ, ਰਜਿੰਦਰ ਕਸ਼ਯਪ , ਚੇਅਰਮੈਨ ਹਰਪ੍ਰੀਤ ਸਿੰਘ ਸੰਧੂ , ਚੇਅਰਪਰਸਨ ਮੈਡਮ ਰਮਨਦੀਪ ਕੌਰ ਸੰਧੂ, ਕੋਚ ਪ੍ਰਦੀਪ ਟੰਡਨ, ਰਾਕੇਸ਼ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।