- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢਿਲਵਾਂ ਕਲਾਂ ਵਿਖੇ ਵੱਖ-ਵੱਖ ਪਾਰਟੀਆਂ ਛੱਡ ਕੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਲ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜੈਤੋ : ਪਿੰਡ ਢਿਲਵਾਂ ਕਲਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਬੀਬੀ ਮਨਦੀਪ ਕੌਰ ਖ਼ਾਲਸਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵੱਖ-ਵੱਖ ਵਿਰੋਧੀ ਪਾਰਟੀਆਂ ਨਾਲ ਸਬੰਧਤ ਕਈ ਪਰਿਵਾਰਾਂ ਅਤੇ ਆਮ ਲੋਕਾਂ ਨੇ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਦੇ ਦਫ਼ਤਰ ਇੰਚਾਰਜ ਮਨਜੀਤ ਸਿੰਘ ਰਾਮੇਆਣਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਵਰਕਰਾਂ ਲਈ ਹੌਸਲੇ ਵਾਲੀ ਗੱਲ ਹੈ। ਇਸ ਮੌਕੇ ਪਿੰਡ ਢਿਲਵਾਂ ਕਲਾਂ ਤੋਂ ਹਰਜਿੰਦਰ ਸਿੰਘ ਖ਼ਾਲਸਾ ਅਤੇ ਕੁਲਦੀਪ ਸਿੰਘ ਖ਼ਾਲਸਾ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਪ੍ਰੀਤਮ ਸਿੰਘ, ਅਤਰ ਸਿੰਘ, ਇਕਬਾਲ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ, ਬੱਬੂ ਸਿੰਘ, ਸੇਵਕ ਸਿੰਘ, ਗੁਰੂ ਸਿੰਘ, ਅੰਮ੍ਰਿਤ ਸਿੰਘ, ਬੱਬੂ ਸਿੰਘ ਖ਼ਾਲਸਾ, ਮੰਨਾ ਸਿੰਘ, ਰਣਦੀਪ ਸਿੰਘ, ਪ੍ਰਦੀਪ ਸਿੰਘ, ਰੋਸ਼ਨ ਸਿੰਘ, ਅਮਰਜੀਤ ਸਿੰਘ ਅਤੇ ਕਾਸ਼ੀ ਸਿੰਘ ਸਮੇਤ ਹੋਰ ਲੋਕ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਗੁਰਪਿਆਰ ਸਿੰਘ ਧਾਲੀਵਾਲ (ਪ੍ਰਧਾਨ), ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਚੜ੍ਹਤਾਨ ਅਤੇ ਸੀਨੀਅਰ ਆਗੂ ਗੁਰਸੇਵਕ ਸਿੰਘ ਮੋੜ ਰਾਮੇਆਣਾ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।