- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ੂਨਦਾਨ ਕੈਂਪ ਲਾਉਣ ਵਾਲੇ ਨੌਜਵਾਨਾਂ ਦਾ ਸੂਬਾ ਸਿੰਘ ਬਾਦਲ ਨੇ ਕੀਤਾ ਸਨਮਾਨ

ਸਟਾਫ ਰਿਪੋਰਟ, ਪੰਜਾਬੀ ਜਾਗਰਣ ਫ਼ਰੀਦਕੋਟ : ਜੈਤੋ ਹਲਕੇ ਦੇ ਪਿੰਡ ਬੁਰਜ ਹਰੀਕਾ ਵਿਖੇ ਯੂਥ ਅਕਾਲੀ ਦਲ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪ ਵਿੱਚ ਸਹਿਯੋਗ ਦੇਣ ਵਾਲੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੈਤੋ ਇੰਚਾਰਜ ਸੂਬਾ ਸਿੰਘ ਬਾਦਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਗਲਤ ਰੁਝਾਨਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਸਮਾਜ ਸੇਵਾ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਵੱਲੋਂ ਖ਼ੂਨਦਾਨ ਕੈਂਪ ਲਗਾ ਕੇ ਨੌਜਵਾਨਾਂ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਨਾ ਇੱਕ ਸਮਾਜਿਕ ਉਪਰਾਲਾ ਹੈ। ਨੌਜਵਾਨ ਆਗੂ ਹਰਦੀਪ ਸਿੰਘ ਬੁਰਜ ਹਰੀਕਾ ਨੇ ਕਿਹਾ ਕਿ ਖ਼ੂਨਦਾਨ ਮਹਾਨ ਮਨੁੱਖੀ ਸੇਵਾ ਹੈ। ਇੱਕ ਵਿਅਕਤੀ ਵੱਲੋਂ ਕੀਤਾ ਗਿਆ ਖ਼ੂਨਦਾਨ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਭਵਿੱਖ ਵਿੱਚ ਵੀ ਅਜਿਹੇ ਸਮਾਜ ਸੇਵੀ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਹਰਦੀਪ ਸਿੰਘ ਬਰਾੜ, ਕੁਲਵੀਰ ਬਰਾੜ, ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ, ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ ਅਰਸ ਗਰੇਵਾਲ, ਅਮਰਿੰਦਰ ਸਿੰਘ, ਦਲੇਰ ਸਿੰਘ, ਮੰਗਤ ਸਿੰਘ, ਧਰਮਾ ਸਿੰਘ, ਰਾਜਵੀਰ ਸਿੰਘ, ਬੋੜ ਸਿੰਘ, ਲਵਜੋਤ ਸਿੰਘ, ਹਰਦੀਪ ਸਿੰਘ ਪ੍ਰਧਾਨ, ਲਵਲੀ ਢਿੱਲਵਾਂ ਅਤੇ ਗੱਗੂ ਆਦਿ ਹਾਜ਼ਰ ਸਨ।