- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਰੀਦਕੋਟ ਦੇ ਸ਼ਹੀਦ ਭਗਤ ਸਿੰਘ ਪਾਰਕ'ਚ ਭਾਜਪਾ ਦਾ ਲਾਈਵ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਫ਼ਰੀਦਕੋਟ: ਸ਼ਹੀਦ ਭਗਤ ਸਿੰਘ ਪਾਰਕ ਦੇ ਅੰਦਰ ਭਾਰਤੀ ਜਨਤਾ ਪਾਰਟੀ (ਬੀਜੇਪੀ) ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪਾਰਕ ਵਿੱਚ ਇੱਕ ਵੱਡੀ ਸਕ੍ਰੀਨ ਲਗਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਦਾ ਲਾਈਵ ਟੈਲੀਕਾਸਟ ਦਿਖਾਇਆ ਗਿਆ, ਜਿਸ ਵਿੱਚ ਉਨ੍ਹਾਂ ਨੇ ਆਪਣੇ 25 ਸਾਲਾਂ ਦੇ ਜਨਤਕ ਜੀਵਨ ਅਤੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਪਾਰਟੀ ਵਰਕਰ ਇਕੱਠੇ ਹੋਏ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਵਿਚਾਰ ਸੁਣੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ 'ਸੰਨੀ ਬਰਾੜ' ਨੇ ਆਪਣੇ ਬਿਆਨ ਵਿੱਚ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦਿਨ-ਬ-ਦਿਨ ਤਰੱਕੀ ਕਰ ਰਹੀ ਹੈ ਅਤੇ ਦੇਸ਼ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਪਿਛਲੇ 25 ਸਾਲਾਂ ਵਿੱਚ ਮੋਦੀ ਜੀ ਨੇ ਜਨ-ਭਲਾਈ ਅਤੇ ਦੇਸ਼ ਨਿਰਮਾਣ ਲਈ ਜੋ ਫ਼ੈਸਲੇ ਲਏ ਹਨ, ਉਹ ਬੇਮਿਸਾਲ ਹਨ।" ਇਸੇ ਦੌਰਾਨ ਸੀਨੀਅਰ ਭਾਜਪਾ ਆਗੂ ਡਾ. ਸੰਜੀਵ ਗੋਇਲ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ ਅਗਵਾਈ ਭਾਰਤ ਨੂੰ ਵਿਸ਼ਵ ਪੱਧਰ 'ਤੇ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਦੇਸ਼ ਵਜੋਂ ਸਥਾਪਿਤ ਕਰ ਰਹੀ ਹੈ। ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਹਰ ਵਰਗ ਤੱਕ ਪਹੁੰਚ ਰਹੀਆਂ ਹਨ ਅਤੇ ਫ਼ਰੀਦਕੋਟ ਦੇ ਲੋਕ ਵੀ ਵੱਡੀ ਸੰਖਿਆ ਵਿੱਚ ਬੀਜੇਪੀ ਦੀ ਵਿਚਾਰਧਾਰਾ ਨਾਲ ਜੁੜ ਕੇ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰ ਰਹੇ ਹਨ।" ਸਮਾਗਮ ਦੇ ਅੰਤ ਵਿੱਚ ਹਾਜ਼ਰ ਲੋਕਾਂ ਨੇ ਲਾਈਵ ਟੈਲੀਕਾਸਟ ਰਾਹੀਂ ਦਿੱਤੇ ਪੀਐੱਮ ਮੋਦੀ ਦੇ ਸੰਦੇਸ਼ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਤੇ ਅਸੀਂ ਭਾਈ ਰਾਹੁਲ ਸਿੱਧੂ, ਗੋਪਾਲ ਕ੍ਰਿਸ਼ਨ ਗੋਲਡੀ, ਸੁਮਿਤ ਸਖੀਜਾ, ਗਗਨ ਸੇਠੀ, ਡਾਕਟਰ ਚੰਦਰਸ਼ੇਖਰ ਕੱਕੜ, ਗਗਨਦੀਪ ਗਰਗ, ਸੰਦੀਪ ਗਰਗ, ਸ਼ੈਤਾਸੁ ਜੈਨ, ਸ਼ਸ਼ੀ ਭੂਸ਼ਣ, ਡਾਕਟਰ ਰਮਨਦੀਪ ਸਿੰਘ ਜੈਤੋ, ਮੁਕੇਸ਼ ਗਰਗ ਕੋਟਕਪੂਰਾ ਅਤੇ ਵੱਡੀ ਸੰਖਿਆ ਵਿੱਚ ਭਾਜਪਾ ਦੇ ਕਾਰਿਆ ਕਰਤਾ ਅਤੇ ਲੋਕ ਸ਼ਾਮਿਲ ਸਨ।