- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੁਆਰੇਆਣਾ ਦੇ ਸਟਾਫ ਦਾ ਵਿਸ਼ੇਸ਼ ਸਨਮਾਨ

ਸਟਾਫ ਰਿਪੋਰਟ, ਪੰਜਾਬੀ ਜਾਗਰਣ ਫ਼ਰੀਦਕੋਟ : ਦੁਆਰੇਆਣਾ ਪਿੰਡ ਵਿੱਚ ਬਾਬਾ ਹੁਕਮੀਨਾਥ ਦੀ ਬਰਸੀ ਮੌਕੇ ਕਰਵਾਏ ਗਏ ਕਬੱਡੀ ਕੱਪ ਦੇ ਸਮਾਪਤੀ ਸਮਾਰੋਹ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੁਆਰੇਆਣਾ ਦੇ ਸਮੂਹ ਸਟਾਫ ਨੂੰ ਬੱਚਿਆਂ ਦੇ ਵਿੱਦਿਅਕ ਅਤੇ ਸਹਿ-ਵਿੱਦਿਅਕ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪਿੰਡ ਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਕਬੱਡੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਐਨਆਰਆਈ ਬਲਕਾਰ ਸਿੰਘ ਸੰਧੂ ਕੈਨੇਡਾ, ਬਾਬਾ ਹੁਕਮੀਨਾਥ ਟੂਰਨਾਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਸਕੂਲ ਦੇ ਸਮੂਹ ਸਟਾਫ ਨੂੰ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਸਕੂਲ ਮੁਖੀ ਮਨਦੀਪ ਸਿੰਘ ਢਿੱਲੋਂ ਤੋਂ ਇਲਾਵਾ ਪਰਮਜੀਤ ਕੌਰ, ਗੁਰਮੀਤ ਸਿੰਘ ਸੰਧੂ, ਸਤਵਿੰਦਰ ਸਿੰਘ, ਮਨਜੀਤ ਕੌਰ, ਆਂਚਲ, ਗੁਰਪ੍ਰੀਤ ਕੌਰ, ਅਮਨਦੀਪ ਕੌਰ ਅਤੇ ਮੋਹਨ ਲਾਲ ਸ਼ਾਮਲ ਸਨ। ਇਸ ਮੌਕੇ ਸਕੂਲ ਮੁਖੀ ਮਨਦੀਪ ਸਿੰਘ ਢਿੱਲੋਂ ਨੇ ਬਲਕਾਰ ਸਿੰਘ ਸੰਧੂ ਕੈਨੇਡਾ, ਟੂਰਨਾਮੈਂਟ ਕਮੇਟੀ ਦੇ ਪ੍ਰਬੰਧਕਾਂ ਅਤੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸਕੂਲ ਦੀ ਕਾਰਗੁਜ਼ਾਰੀ ਨੂੰ ਦਿੱਤਾ ਗਿਆ ਇਹ ਮਾਣ-ਸਨਮਾਨ ਸਮੂਹ ਸਟਾਫ ਲਈ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਸੰਸਥਾ ਵੱਲੋਂ ਭਵਿੱਖ ਵਿੱਚ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਉਪਰਾਲੇ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ। ਸਕੂਲ ਸਟਾਫ ਦੇ ਸਨਮਾਨ ’ਤੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਅੰਜਨਾ ਕੌਸ਼ਲ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੁਸ਼ੀਲ ਅਹੂਜਾ, ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਗੁਰਦੇਵਿੰਦਰ ਸਿੰਘ ਢਿੱਲੋਂ, ਸਰਪੰਚ ਕੁਲਵਿੰਦਰ ਸਿੰਘ, ਐੱਸਐੱਮਸੀ ਚੇਅਰਮੈਨ ਜਤਿੰਦਰ ਸਿੰਘ, ਮੈਂਬਰ ਜਸਕੌਰ ਸਿੰਘ ਬੋਪਾਰਾਏ, ਗੁਰਭੇਜ ਸਿੰਘ, ਹਰਪਿੰਦਰ ਸਿੰਘ ਸੰਧੂ, ਪਰਵਿੰਦਰ ਸਿੰਘ ਪਿੰਦਾ, ਮਨਿੰਦਰਪਾਲ ਸਿੰਘ ਹੈਪੀ ਸਮੇਤ ਹੋਰ ਸਹਿਯੋਗੀ ਸੱਜਣਾਂ ਨੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੱਤੀ।