- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 141ਵੀਂ ਬੱਸ ਰਵਾਨਾ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਯਾਤਰਾ ਤਹਿਤ ਸਾਦਿਕ ਦੇ 10 ਨੰਬਰ ਵਾਰਡ, ਮੁਕਤਸਰ ਰੋਡ ਤੋਂ 141ਵੀਂ ਬੱਸ ਰਵਾਨਾ ਕੀਤੀ ਗਈ। ਬੱਸ ਨੂੰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਬੀਬੀ ਬੇਅੰਤ ਕੌਰ ਸੇਖੋਂ ਅਤੇ ਪੰਚਾਇਤ ਮੈਂਬਰ ਮਨਪ੍ਰੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੀਬੀ ਬੇਅੰਤ ਕੌਰ ਸੇਖੋਂ ਅਤੇ ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਜਾ ਰਿਹਾ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਸੰਗਤ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਜਲ੍ਹਿਆਂਵਾਲਾ ਬਾਗ, ਰਾਮ ਬਾਗ ਸਮੇਤ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਅਗਲੇ ਦਿਨ ਵਾਪਸ ਲੈ ਕੇ ਆਵੇਗੀ। ਵਿਰਾਸਤ ਸੇਵਾ ਸੰਗਠਨ ਦੇ ਹਲਕਾ ਇੰਚਾਰਜ ਅਤੇ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ ਚੌਹਾਨ ਵੀ ਇਸ ਮੌਕੇ ਹਾਜ਼ਰ ਸਨ। ਉਨ੍ਹਾਂ ਵੱਲੋਂ ਘਰ-ਘਰ ਜਾ ਕੇ ਬਜ਼ੁਰਗ ਬੀਬੀਆਂ ਅਤੇ ਵਿਅਕਤੀਆਂ ਨੂੰ ਇਸ ਧਾਰਮਿਕ ਯਾਤਰਾ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਤ ਸਿੰਘ ਫੌਜੀ, ਜਸਪਾਲ ਸਿੰਘ ਜੱਸੀ, ਸੁਖਮੰਦਰ ਸਿੰਘ ਮੈਂਬਰ, ਸੁਖਦੇਵ ਸਿੰਘ, ਜੀਤ ਸਿੰਘ, ਪ੍ਰਵੀਨ ਕੁਮਾਰ ਅਤੇ ਜਗਦੀਸ਼ ਲਾਲ ਵੀ ਹਾਜ਼ਰ ਸਨ।