- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੇ ਸੀਜ਼ਨ ਤੋਂ ਪਹਿਲਾਂ ਟਰੱਕ ਯੂਨੀਅਨ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ: ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸਾਦਿਕ ਦੀ ਟਰੱਕ ਆਪਰੇਟਰਜ਼ ਯੂਨੀਅਨ ਵੱਲੋਂ ਗੁਰਬਾਣੀ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪਾਠ ਦੇ ਭੋਗ ਉਪਰੰਤ ਆਈਆਂ ਸੰਗਤਾਂ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਮਨਦੀਪ ਸਿੰਘ ਮੁਮਾਰਾ, ਸਾਬਕਾ ਚੇਅਰਮੈਨ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਟਰੱਕ ਆਪਰੇਟਰ, ਆੜ੍ਹਤੀ, ਮਜ਼ਦੂਰ ਅਤੇ ਖਰੀਦ ਏਜੰਸੀਆਂ ਝੋਨੇ ਦੇ ਸੀਜ਼ਨ ਦੌਰਾਨ ਇੱਕ ਕੜੀ ਵਜੋਂ ਕੰਮ ਕਰਦੀਆਂ ਹਨ। ਸਾਰਿਆਂ ਦੇ ਆਪਸੀ ਸਹਿਯੋਗ ਅਤੇ ਖਰੀਦ ਏਜੰਸੀਆਂ ਦੇ ਯਤਨਾਂ ਨਾਲ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਨੇ ਵੀ ਸੰਗਤ ਦਾ ਧੰਨਵਾਦ ਕਰਦਿਆਂ ਸੀਜ਼ਨ ਦੌਰਾਨ ਕਿਸੇ ਵੀ ਮੁਸ਼ਕਲ ਦੀ ਸਥਿਤੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸੁਖਰਾਜ ਸਿੰਘ ਸੰਧੂ ਵੱਲੋਂ ਆਏ ਮਹਿਮਾਨਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸਮਾਗਮ ਵਿੱਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਬੀਬੀ ਬੇਅੰਤ ਕੌਰ ਸੇਖੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਟਰੱਕ ਯੂਨੀਅਨ ਸਾਦਿਕ ਦੇ ਪ੍ਰਧਾਨ ਸੁਖਰਾਜ ਸਿੰਘ ਰਾਜਾ ਸੰਧੂ, ਜੈਦੀਪ ਸਿੰਘ ਬਰਾੜ, ਰਮਨਦੀਪ ਸਿੰਘ ਮੁਮਾਰਾ, ਬਲਜਿੰਦਰ ਸਿੰਘ ਧਾਲੀਵਾਲ, ਗੁਰਤੇਜ ਸਿੰਘ ਖੋਸਾ, ਧਰਮਪ੍ਰੀਤ ਸਿੰਘ ਮੁੱਖ ਮੁਨਸ਼ੀ, ਗੁਰਸੇਵਕ ਸਿੰਘ ਸੰਧੂ ਬੁੱਟਰ, ਪ੍ਰਗਟ ਸਿੰਘ ਸੰਧੂ, ਕਾਕਾ ਸਿੰਘ ਡੋਡ, ਹਰਫੂਨ ਸਿੰਘ ਮਾਨ, ਜਲੌਰ ਸਿੰਘ ਮਰਾੜ੍ਹ, ਸਰਪੰਚ ਦੀਸ਼ਾ ਸਿੰਘ, ਜਗਨਾਮ ਸਿੰਘ, ਬਾਬਾ ਜਸਪਾਲ ਸਿੰਘ, ਕੁਲਵੰਤ ਸਿੰਘ ਮਾਨੀਸਿੰਘਵਾਲਾ, ਹੈਪੀ ਸੰਧੂ, ਕੁਲਵੰਤ ਸਿੰਘ ਜਨੇਰੀਆਂ, ਰੁਪਿੰਦਰ ਰੂਬੀ, ਮਨਦੀਪ ਸਿੰਘ ਗਿੱਲ ਅਤੇ ਦਰਸ਼ਨ ਲਾਲ ਹਾਜ਼ਰ ਸਨ।