- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ : ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਇਤਿਹਾਸ ਨਾਲ ਵਿਦਿਆਰਥੀਆਂ ਦੀ ਸਾਂਝ ਮਜ਼ਬੂਤ ਕਰਨ ਅਤੇ ਉਨ੍ਹਾਂ ਵਿੱਚ ਸਿਰਜਣਾਤਮਕ ਤੇ ਸੁਹਜਾਤਮਕ ਰੁਚੀਆਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਵਿਖੇ ਕਰਵਾਏ ਗਏ, ਜਿਨ੍ਹਾਂ ਵਿੱਚ ਜ਼ਿਲ੍ਹੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਤਿੰਨ ਵਰਗਾਂ ਵਿੱਚ ਵੰਡਿਆ ਗਿਆ ਸੀ। ‘ਓ’ ਵਰਗ ਵਿੱਚ ਅੱਠਵੀਂ ਜਮਾਤ ਤੱਕ, ‘ਅ’ ਵਰਗ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਅਤੇ ‘ਈ’ ਵਰਗ ਵਿੱਚ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨਵੰਬਰ ਵਿੱਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ‘ਓ’ ਵਰਗ ਵਿੱਚ ਰਵਦੀਪ ਸਿੰਘ ਬਰਾੜ (ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ, ਜਿਉਣਵਾਲਾ) ਨੇ ਪਹਿਲਾ, ਜਗਸੀਰ ਕੌਰ (ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ) ਨੇ ਦੂਜਾ ਅਤੇ ਨਿਮਰਤ ਕੌਰ (ਸਕਾਲਰਜ਼ ਸੀਨੀਅਰ ਸੈਕੰਡਰੀ ਸਕੂਲ, ਅਰਾਈਆਂਵਾਲਾ ਕਲਾਂ) ਨੇ ਤੀਜਾ ਸਥਾਨ ਹਾਸਲ ਕੀਤਾ। ‘ਅ’ ਵਰਗ ਵਿੱਚ ਮਨੀਤ ਭੁੱਲਰ (ਦਸਮੇਸ਼ ਪਬਲਿਕ ਸਕੂਲ, ਫ਼ਰੀਦਕੋਟ) ਨੇ ਪਹਿਲਾ, ਸੁਖਮਨ ਬਰਾੜ (ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ) ਨੇ ਦੂਜਾ ਅਤੇ ਜੈਵਿਸ਼ਵਫ਼ਤਿਹ ਸਿੰਘ (ਦਸਮੇਸ਼ ਪਬਲਿਕ ਸਕੂਲ, ਫ਼ਰੀਦਕੋਟ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ‘ਈ’ ਵਰਗ ਵਿੱਚ ਕੀਰਤੀ (ਯੂਨੀਵਰਸਿਟੀ ਕਾਲਜ, ਜੈਤੋ) ਨੇ ਪਹਿਲਾ, ਰਮਨਦੀਪ ਕੌਰ (ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ) ਨੇ ਦੂਜਾ ਅਤੇ ਜਸਵਿੰਦਰ ਕੌਰ (ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ) ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਨਕਦ ਇਨਾਮ ਅਤੇ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਵੀ ਹਾਜ਼ਰ ਸਨ। ਮਨਜੀਤ ਪੁਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਕੁਮਾਰ ਜਗਦੇਵ ਸਿੰਘ ਬਰਾੜ ਨੇ ਭਾਸ਼ਾ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਭਵਿੱਖ ਵਿੱਚ ਵੀ ਅਜਿਹੇ ਕਾਰਜਾਂ ਲਈ ਵਿਭਾਗ ਨੂੰ ਪੂਰਨ ਸਹਿਯੋਗ ਦੇਵੇਗੀ। ਇਸ ਮੌਕੇ ਜਸਮੇਲ ਸਿੰਘ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ, ਪ੍ਰੋ. ਬੀਰਇੰਦਰ ਸਿੰਘ, ਬਲਜੀਤ ਸਿੰਘ ਬਿੰਦਰਾ, ਲਖਵਿੰਦਰ ਸਿੰਘ ਬਰਾੜ, ਮਨਮਿੰਦਰ ਢਿੱਲੋਂ, ਬੂਟਾ ਸਿੰਘ ਪੈਰਿਸ, ਗੁਰਪ੍ਰੀਤ ਸਿੰਘ ਸੇਵਾਦਾਰ ਸਮੇਤ ਹੋਰ ਹਾਜ਼ਰ ਸਨ।