- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੋਡ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ: ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੇ ਖਰੀਦ ਕੇਂਦਰ ਡੋਡ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ। ਖਰੀਦ ਦੀ ਬੋਲੀ ਮਾਰਕੀਟ ਕਮੇਟੀ ਦੀ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਨੇ ਸ਼ੁਰੂ ਕਰਵਾਈ ਅਤੇ ਪਹਿਲੀ ਫਸਲ ਲੈ ਕੇ ਆਏ ਕਿਸਾਨ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਤਾਊ ਐਗਰੋ ਟੈਕ ਆੜ੍ਹਤ ’ਤੇ ਕਿਸਾਨ ਨਵਜਿੰਦਰ ਸਿੰਘ ਦੀ ਪਹਿਲੀ ਢੇਰੀ ਸਰਕਾਰੀ ਸਮਰਥਨ ਮੁੱਲ ’ਤੇ ਮਾਰਕਫੈਡ ਨੂੰ ਲਿਖਾਈ ਗਈ। ਦਾਣਾ ਮੰਡੀ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਨੀਤੂ ਕਪੂਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇਣ ਅਤੇ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਟਰੱਕ ਆਪਰੇਟਰਾਂ ਦੇ ਸਹਿਯੋਗ ਨਾਲ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕਦਾ ਹੈ। ਉਨ੍ਹਾਂ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਬਾਰਦਾਨੇ ਅਤੇ ਲੋਡਿੰਗ-ਅਨਲੋਡਿੰਗ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬੰਟੀ ਗਰਗ, ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਫ਼ਰੀਦਕੋਟ, ਮਾਰਕਫੈਡ ਦੇ ਖਰੀਦ ਇੰਸਪੈਕਟਰ ਗੁਰਸ਼ਰਨ ਸਿੰਘ, ਮੈਨੇਜਰ ਵਰਿੰਦਰ ਕੁਮਾਰ, ਮੰਡੀ ਸੁਪਰਵਾਈਜ਼ਰ ਜਗਸੀਰ ਸਿੰਘ ਅਤੇ ਗੁਰਮੀਤ ਸਿੰਘ ਵੀ ਹਾਜ਼ਰ ਸਨ।