- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਭਾਗੀਦਾਰੀ ਵਧਾਉਣ ’ਤੇ ਦਿੱਤਾ ਜ਼ੋਰ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਜੈਤੋ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕੇ ਦੇ ਪਿੰਡ ਮੱਲਾ, ਡੋਡ ਅਤੇ ਝੱਖੜਵਾਲਾ ਵਿਖੇ ਬਲਾਕ ਪੱਧਰੀ ਮੀਟਿੰਗਾਂ ਕਰਵਾਈਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪਿੰਡ ਪੱਧਰ ’ਤੇ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗਾਂ ਵਿੱਚ ਪਿੰਡ ਵਾਸੀਆਂ, ਪੰਚਾਇਤੀ ਨੁਮਾਇੰਦਿਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ। ਆਪਣੇ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਇਸ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਿਸ ਜਾਂ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ ਲਈ ਵੀ ਕਿਹਾ ਗਿਆ। ਮੀਟਿੰਗਾਂ ਵਿੱਚ ਐਸਐਚਓ ਥਾਣਾ ਬਾਜਾਖਾਨਾ ਹਰਦੇਵ ਸਿੰਘ, ਹਲਕਾ ਕੋਆਰਡੀਨੇਟਰ ਮੱਖਣ ਸਿੰਘ ਝੱਖੜਵਾਲਾ, ਬਲਾਕ ਕੋਆਰਡੀਨੇਟਰ ਗੁਰਧੀਰ ਸਿੰਘ ਘਣੀਆਂ, ਸਰਪੰਚ ਇੰਦਰਜੀਤ ਸਿੰਘ ਢਿੱਲੋਂ ਝੱਖੜਵਾਲਾ, ਅਮਨਦੀਪ ਸਿੰਘ ਅਮਨਾ ਢਿੱਲੋਂ, ਕੁਲਵਿੰਦਰ ਸਿੰਘ ਸੰਧੂ, ਚੰਦ ਸਿੰਘ ਖੋਖਰ, ਰਜਿੰਦਰ ਸਿੰਘ, ਸੂਬੇਦਾਰ ਹਰਦਿਆਲ ਸਿੰਘ, ਸੁਰਜੀਤ ਸਿੰਘ ਢਿੱਲੋਂ, ਸੋਹਣ ਸਿੰਘ ਬਰਾੜ, ਪੰਚ ਸਵਰਨ ਸਿੰਘ, ਪੰਚ ਲਖਬੀਰ ਸਿੰਘ, ਜਰਨੈਲ ਸਿੰਘ ਬੀਰਾ, ਬਲਰਾਜ ਸਿੰਘ ਰਾਜਾ, ਦਰਸ਼ਨ ਸਿੰਘ ਢਿੱਲੋਂ, ਰੇਸ਼ਮ ਸਿੰਘ, ਪੰਚਾਇਤ ਸਕੱਤਰ ਰਵੀ ਅਗਰਵਾਲ, ਫੀਲਡ ਅਫਸਰ ਵਿਜੇ ਕੁਮਾਰ ਅਤੇ ਬਲਵੰਤ ਸਿੰਘ ਸੰਧੂ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।