- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਮਨੀ ਸਾਹਿਬ ਦੇ ਪਾਠ ਦੌਰਾਨ ਸਪੀਕਰ ਸੰਧਵਾਂ ਨੇ ਭਰੀ ਹਾਜ਼ਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਤਪਾਲ ਇੰਡਸਟਰੀ ਰਾਈਸ ਸ਼ੈਲਰ ਵੱਲੋਂ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਗੁਰਬਾਣੀ ਦਾ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿੱਚ ਸ਼ਾਮਲ ਹੋਏ। ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ਪਰਿਵਾਰ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਸੱਚਾਈ, ਨਿਮਰਤਾ ਅਤੇ ਨੇਕ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਆਪਣੇ ਜੀਵਨ ਵਿੱਚ ਇਸ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਅਤੇ ਮਿਲਵਰਤਣ ਨੂੰ ਮਜ਼ਬੂਤ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਬੇਅੰਤ ਕੌਰ ਸੇਖੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਬਲਾਕ ਸੰਮਤੀ ਦੇ ਚੇਅਰਮੈਨ ਸਰਬਜੀਤ ਸਿੰਘ ਬਰਾੜ, ਨਗਰ ਕੌਂਸਲ ਦੇ ਪ੍ਰਧਾਨ ਬਲਜਿੰਦਰ ਸਿੰਘ ਅਹੂਜਾ, ਜ਼ਿਲ੍ਹਾ ਪਰਿਸ਼ਦ ਦੇ ਉਪ ਚੇਅਰਮੈਨ ਗੁਰਭੇਜ ਸਿੰਘ ਬਰਾੜ ਤੋਂ ਇਲਾਵਾ ਗੁਰਿੰਦਰ ਕੌਰ, ਜੱਸੀ ਢਿੱਲੋਂ, ਐਡਵੋਕੇਟ ਗੋਲਡੀ ਅਤੇ ਸੰਦੀਪ ਗਰਗ ਹਾਜ਼ਰ ਸਨ।