- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਸੰਦੀਪ ਮਲਹੋਤਰਾ ਦੇ ਪੀਸੀਐਸ ਅਧਿਕਾਰੀ ਨਾਮਜ਼ਦ ਹੋਣ ’ਤੇ ਸਨਮਾਨ ਸਮਾਰੋਹ ਕਰਵਾਇਆ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਪੰਜਾਬ ਸਰਕਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਫ਼ਰੀਦਕੋਟ ਡਾ. ਸੰਦੀਪ ਮਲਹੋਤਰਾ ਨੂੰ ਤਰੱਕੀ ਦੇ ਕੇ ਪੀਸੀਐਸ ਅਧਿਕਾਰੀ ਵਜੋਂ ਨਾਮਜ਼ਦ ਕੀਤੇ ਜਾਣ ’ਤੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਡਾ. ਸੰਦੀਪ ਮਲਹੋਤਰਾ ਦੇ ਸਨਮਾਨ ਵਿੱਚ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਸਫ਼ਲਤਾਪੂਰਵਕ ਸੇਵਾਵਾਂ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਸੰਦੀਪ ਮਲਹੋਤਰਾ ਨੇ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਅਤੇ ਪੇਂਡੂ ਵਿਕਾਸ ਨਾਲ ਸਬੰਧਤ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਲੋਕਾਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣ ਲਈ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕੰਮ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਸਮਾਰੋਹ ਦੌਰਾਨ ਬੀਡੀਪੀਓਜ਼ ਇਕਬਾਲ ਸਿੰਘ ਸੰਧੂ, ਪ੍ਰਵੇਸ਼ ਗੋਇਲ, ਵਿਕਾਸ ਸ਼ਰਮਾ ਅਤੇ ਨੱਥਾ ਸਿੰਘ ਭੁੱਲਰ ਤੋਂ ਇਲਾਵਾ ਪ੍ਰਭਚਰਨ ਸਿੰਘ, ਮਨਪ੍ਰੀਤ ਸਿੰਘ ਸੰਧੂ, ਸਤਿੰਦਰਪਾਲ ਸਿੰਘ, ਐੱਸਡੀਓ ਮਹਿੰਦਰ ਸਿੰਘ, ਸੁਪਰਡੈਂਟ ਪ੍ਰਿੰਸ, ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਬੇਅੰਤ ਸਿੰਘ ਢਿੱਲੋਂ, ਸਟੈਨੋ ਮਨਦੀਪ ਸਿੰਘ, ਪੀਐੱਮਏਵਾਈ ਇੰਚਾਰਜ ਜਸਪ੍ਰੀਤ ਕੌਰ, ਅਮ੍ਰਿਤਪਾਲ ਕੌਰ ਅਤੇ ਕਲਰਕ ਸੁਖਵੀਰ ਸਿੰਘ ਸਮੇਤ ਦਫ਼ਤਰੀ ਅਤੇ ਫੀਲਡ ਸਟਾਫ਼ ਦੇ ਹੋਰ ਮੈਂਬਰ ਵੀ ਹਾਜ਼ਰ ਸਨ।