- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਰਮਿਕ ਅਸਥਾਨਾਂ ਦੇ ਯਾਤਰਾ ਲਈ ਬੱਸ ਰਵਾਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਾਦਿਕ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਸੰਭਾਲ ਲਈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਹੈ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਸ਼ਾਨਦਾਰ ਉਪਰਾਲਾ ਹੈ।ਇਹ ਵਿਚਾਰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਬੀਬੀ ਬੇਅੰਤ ਕੌਰ ਸੇਖੋਂ ਨੇ ਧਾਰਮਿਕ ਯਾਤਰਾ ਲਈ ਚਲਾਈ ਜਾ ਰਹੀ ਪਿੰਡ ਢਾਬ ਸ਼ੇਰ ਸਿੰਘ ਵਾਲ਼ੇ ਤੋਂ 145 ਬੱਸ ਨੂੰ ਹਰੀ ਝੰਡੀ ਦੇਣ ਸਮੇਂ ਸਾਂਝੇ ਕੀਤੇ। ਉਨਾਂ ਨਾਲ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਇੰਚਾਰਜ ਅਤੇ ਰਾਜਪੂਤ ਕਲਿਆਣ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ ਚੌਹਾਨ ਵੀ ਹਾਜਰ ਰਹੇ। ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਅੱਜ ਜ਼ੋ ਬੱਸ ਭੇਜੀ ਗਈ ਹੈ ਉਹ ਸ਼੍ਰੀ ਦਰਬਾਰ ਸਾਹਿਬ ਅਮ੍ਰਿ਼ਤਸਰ, ਜ਼ਲਿਆਂਵਾਲਾ ਬਾਗ, ਰਾਮ ਬਾਗ ਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਕੇ ਸੰਗਤ ਨੂੰ ਅਗਲੇ ਦਿਨ ਵਾਪਸ ਲੈ ਕੇ ਆਵੇਗੀ। ਪਿੰਡ ਦੇ ਮੋਹਤਬਰਾਂ ਵੱਲੋਂ ਘਰ ਘਰ ਜਾ ਕੇ ਬਜ਼ੁਰਗ ਬੀਬੀਆਂ ਅਤੇ ਆਦਮੀਆਂ ਨੂੰ ਇਕੱਠੇ ਕਰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯਾਤਰਾ ਲਈ ਪ੍ਰੇਰਿਤ ਕੀਤਾ। ਚੌਹਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਅਮ੍ਰਿਤਸਰ ਸਾਹਿਬ ਤੋਂ ਇਲਾਵਾ ਖਾਟੂ ਜੀ ਸਿ਼ਆਮ , ਸਾਲਾਸਰ ਧਾਮ ਦੇ ਦਰਸ਼ਨ ਵੀ ਕਰਵਾਏ ਜਾ ਰਹੇ ਹਨ। ਵਡਰੇ ਉਮਰ ਦੇ ਬਜ਼ੁਰਗ ਤੀਰਕ ਯਾਤਰਾ ਦਾ ਭਰਪੂਰ ਲਾਭ ਲੈ ਰਹੇ ਹਨ। ਜਿਸ ਕਾਰਨ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹਨ। ਇਸ ਮੌਕੇ ਡਾ ਜਗਤਾਰ ਸਿੰਘ, ਉੱਤਮ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ।