- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟਕਪੂਰਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਮੈਡੀਕਲ ਸਟੋਰ ਤੋਂ 983 ਗੋਲੀਆਂ ਬਰਾਮਦ

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਕੋਟਕਪੂਰਾ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਕਾਰਵਾਈ ਤੇਜ਼ ਕੀਤੀ ਗਈ ਹੈ। ਇਸੇ ਤਹਿਤ ਕੋਟਕਪੂਰਾ ਦੇ ਜੈਤੋ ਚੁੰਗੀ ਸਥਿਤ ਇੱਕ ਮੈਡੀਕਲ ਸਟੋਰ ਤੋਂ ਆਦਤ ਪਾਉਣ ਵਾਲੀਆਂ ਦਵਾਈਆਂ ਦੀਆਂ 983 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਦੀ ਅੰਦਾਜ਼ਨ ਕੀਮਤ 18,480 ਰੁਪਏ ਦੱਸੀ ਗਈ ਹੈ। ਦੂਜੇ ਪਾਸੇ, ਨਸ਼ਾ ਪ੍ਰਭਾਵਿਤ ਛੱਜਘੜ੍ਹਿਆ ਮੁਹੱਲੇ ਵਿੱਚ ਜਾਗਰੂਕਤਾ ਸੈਮੀਨਾਰ ਅਤੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਡਰੱਗ ਕੰਟਰੋਲ ਅਫ਼ਸਰ ਫ਼ਰੀਦਕੋਟ ਹਰਜਿੰਦਰ ਸਿੰਘ ਵੱਲੋਂ ਕੋਟਕਪੂਰਾ ਦੇ ਹੌਟਸਪੌਟ ਖੇਤਰਾਂ ਵਿੱਚ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜਲਾਲੇਆਣਾ ਰੋਡ ਸਥਿਤ ਨਿਊ ਗੁਰੂ ਨਾਨਕ ਮੈਡੀਕਲ ਹਾਲ ਅਤੇ ਮੈੱਡ ਫਾਰਮਾ ਏਜੰਸੀਜ਼ ਦੀ ਜਾਂਚ ਕੀਤੀ ਗਈ, ਜਿੱਥੇ ਕੋਈ ਉਲੰਘਣਾ ਨਹੀਂ ਮਿਲੀ ਅਤੇ ਨਾ ਹੀ ਆਦਤ ਪਾਉਣ ਵਾਲੀਆਂ ਦਵਾਈਆਂ ਬਰਾਮਦ ਹੋਈਆਂ। ਇਸ ਦੇ ਉਲਟ, ਜੈਤੋ ਚੁੰਗੀ ਸਥਿਤ ਮੈਡੀਕੋਜ਼ ਦੀ ਜਾਂਚ ਦੌਰਾਨ ਖਰੀਦ ਰਿਕਾਰਡ ਦੇ ਮੁਕਾਬਲੇ ਵਿਕਰੀ ਦਾ ਲੋੜੀਂਦਾ ਰਿਕਾਰਡ ਨਾ ਹੋਣ ਕਾਰਨ ਆਦਤ ਪਾਉਣ ਵਾਲੀਆਂ ਦਵਾਈਆਂ ਦੀਆਂ 983 ਗੋਲੀਆਂ ਮਿਲੀਆਂ।