- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਾਰ ਪਿੰਡਾਂ ਦੇ 395 ਪਰਿਵਾਰਾਂ ਨੂੰ ਮਿਲੇ ਘਰਾਂ ਦੀ ਮਾਲਕੀ ਦੇ ਦਸਤਾਵੇਜ਼

ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ : ਫ਼ਰੀਦਕੋਟ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਲਾਲ ਲਕੀਰ ਅੰਦਰ ਵਸਦੇ ਚਾਰ ਪਿੰਡਾਂ ਦੇ 395 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕਾਂ ਸਬੰਧੀ ਦਸਤਾਵੇਜ਼ ਸੌਂਪੇ ਗਏ। ਇਸ ਉਪਰਾਲੇ ਨਾਲ ਲੰਮੇ ਸਮੇਂ ਤੋਂ ਆਪਣੇ ਘਰਾਂ ਦੀ ਮਾਲਕੀ ਦੇ ਅਧਿਕਾਰਾਂ ਨੂੰ ਦਸਤਾਵੇਜ਼ੀ ਰੂਪ ਦੇਣ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਕੋਟਕਪੂਰਾ ਦੇ ਪਿੰਡ ਫਿੱਡੇ ਖੁਰਦ ਦੇ 139 ਅਤੇ ਜਲਾਲੇਆਣਾ ਦੇ 88 ਪਰਿਵਾਰਾਂ ਨੂੰ ਦਸਤਾਵੇਜ਼ ਦਿੱਤੇ ਗਏ। ਇਸੇ ਤਰ੍ਹਾਂ ਹਲਕਾ ਫ਼ਰੀਦਕੋਟ ਦੇ ਪਿੰਡ ਮੰਡਵਾਲਾ ਦੇ 99 ਅਤੇ ਮਿਸ਼ਰੀਵਾਲਾ ਦੇ 69 ਪਰਿਵਾਰਾਂ ਨੂੰ ਵੀ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਗਏ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਘਰ ਸਿਰਫ਼ ਰਹਿਣ ਦੀ ਥਾਂ ਹੀ ਨਹੀਂ, ਸਗੋਂ ਹਰ ਪਰਿਵਾਰ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦਾ ਹੈ। ਘਰ ਦੀ ਮਾਲਕੀ ਨਾਲ ਸਬੰਧਤ ਦਸਤਾਵੇਜ਼ ਮਿਲਣ ਨਾਲ ਲੋਕਾਂ ਕੋਲ ਆਪਣੀ ਜਾਇਦਾਦ ਸਬੰਧੀ ਰਿਕਾਰਡ ਦਾ ਠੋਸ ਆਧਾਰ ਹੁੰਦਾ ਹੈ। ਇਸ ਨਾਲ ਲੋੜ ਪੈਣ