- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
72 ਮੈਡ ਸਟਰੀਟ’ ਵਿਖੇ ਨੰਨ੍ਹੇ-ਮੁੰਨਿਆਂ ਨੇ ਖੂਬ ਮਸਤੀ ਕੀਤੀਅਲਾਇੰਸ ਇੰਟਰਨੈਸ਼ਨਲ ਸਕੂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਅਲਾਇੰਸ ਇੰਟਰਨੈਸ਼ਨਲ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਵਿਖੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ‘72 ਮੈਡ ਸਟਰੀਟ’ ਦਾ ਇੱਕ ਮਨੋਰੰਜਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਨੰਨ੍ਹੇ-ਮੁੰਨਿਆਂ ਨੇ ਵੱਖ-ਵੱਖ ਖੇਡਾਂ, ਝੂਲਿਆਂ ਅਤੇ ਮਨੋਰੰਜਕ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਦੇ ਚਿਹਰਿਆਂ ’ਤੇ ਖਿੜੀਆਂ ਮੁਸਕਰਾਹਟਾਂ, ਉਨ੍ਹਾਂ ਦਾ ਚਾਅ ਅਤੇ ਉਤਸ਼ਾਹ ਇਸ ਯਾਤਰਾ ਨੂੰ ਹੋਰ ਵੀ ਯਾਦਗਾਰੀ ਬਣਾਉਂਦੇ ਰਹੇ। ਇਸ ਵਿਸ਼ੇਸ਼ ਦੌਰੇ ਦੌਰਾਨ ਬੱਚਿਆਂ ਨੇ ਆਪਣੇ ਸਹਿਪਾਠੀਆਂ ਨਾਲ ਹੱਸਦਿਆਂ-ਖੇਡਦਿਆਂ ਖੂਬ ਮਸਤੀ ਕੀਤੀ। ਰੋਜ਼ਾਨਾ ਦੀ ਪੜ੍ਹਾਈ ਦੇ ਰੁਝੇਵਿਆਂ ਤੋਂ ਹਟ ਕੇ ਮਿਲੇ ਇਸ ਮੌਕੇ ਨੇ ਉਨ੍ਹਾਂ ਨੂੰ ਨਵੇਂ ਤਜਰਬੇ ਹਾਸਲ ਕਰਨ ਅਤੇ ਆਪਣੇ ਸਾਥੀਆਂ ਨਾਲ ਪਿਆਰ, ਸਾਂਝ ਤੇ ਮਿਲਵਰਤਣ ਵਧਾਉਣ ਦਾ ਮੌਕਾ ਦਿੱਤਾ। ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਸਰਗਰਮੀਆਂ ਵਿੱਚ ਹਿੱਸਾ ਲੈਂਦਿਆਂ ਬੱਚਿਆਂ ਨੇ ਖੁਸ਼ੀ ਦੇ ਪਲਾਂ ਦਾ ਭਰਪੂਰ ਆਨੰਦ ਮਾਣਿਆ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਆਪਸੀ ਸਹਿਯੋਗ, ਅਨੁਸ਼ਾਸਨ ਅਤੇ ਮਿਲ ਕੇ ਕੰਮ ਕਰਨ ਦੀ ਭਾਵਨਾ ਨੂੰ ਵੀ ਹੁਲਾਰਾ ਮਿਲਿਆ। ਸਕੂਲ ਦੀ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਦੀ ਅਗਵਾਈ ਹੇਠ ਕਰਵਾਈ ਗਈ ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ, ਰਚਨਾਤਮਕ ਤਜਰਬਿਆਂ ਅਤੇ ਵਿਹਾਰਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਸੀ। ਸਕੂਲ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਜਾਂਦੀ ਹੈ। ਇਸੇ ਸੋਚ ਤਹਿਤ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਬੱਚੇ ਕਿਤਾਬੀ ਗਿਆਨ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੀ ਦੁਨੀਆ ਨੂੰ ਸਮਝਣ ਅਤੇ ਜੀਵਨ ਦੇ ਨਵੇਂ ਤਜਰਬਿਆਂ ਤੋਂ ਸਿੱਖਣ ਦੇ ਯੋਗ ਬਣ ਸਕਣ। ਇਸ ਮੌਕੇ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਨੇ ਅਜਿਹੀਆਂ ਗਤੀਵਿਧੀਆਂ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਬੱਚਿਆਂ ਦੀ ਸਿੱਖਿਆ ਸਿਰਫ਼ ਜਮਾਤਾਂ ਅਤੇ ਕਿਤਾਬਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਖੇਡਾਂ, ਮਨੋਰੰਜਨ ਅਤੇ ਵਿਹਾਰਕ ਤਜਰਬੇ ਬੱਚਿਆਂ ਦੇ ਮਾਨਸਿਕ, ਸਮਾਜਿਕ ਅਤੇ ਸਰੀਰਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਮੌਕੇ ਬੱਚਿਆਂ ਵਿੱਚ ਆਤਮ-ਵਿਸ਼ਵਾਸ ਵਧਾਉਣ, ਨਵੀਆਂ ਚੀਜ਼ਾਂ ਸਿੱਖਣ ਦੀ ਰੁਚੀ ਪੈਦਾ ਕਰਨ ਅਤੇ ਦੂਜਿਆਂ ਨਾਲ ਮਿਲਜੁਲ ਕੇ ਰਹਿਣ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੇ ਹਨ। ਕੁੱਲ ਮਿਲਾ ਕੇ ‘72 ਮੈਡ ਸਟਰੀਟ’ ਦਾ ਇਹ ਦੌਰਾ ਨੰਨ੍ਹੇ-ਮੁੰਨਿਆਂ ਲਈ ਖੁਸ਼ੀਆਂ, ਹਾਸੇ-ਠੱਠਿਆਂ ਅਤੇ ਮਨੋਰੰਜਨ ਨਾਲ ਭਰਪੂਰ ਰਿਹਾ। ਬੱਚਿਆਂ ਨੇ ਜਿੱਥੇ ਵੱਖ-ਵੱਖ ਖੇਡਾਂ ਦਾ ਆਨੰਦ ਮਾਣਿਆ, ਉੱਥੇ ਹੀ ਆਪਣੇ ਦੋਸਤਾਂ ਨਾਲ ਬਿਤਾਏ ਪਲਾਂ ਨੂੰ ਯਾਦਾਂ ਦਾ ਹਿੱਸਾ ਬਣਾਇਆ। ਅਜਿਹੇ ਉਪਰਾਲੇ ਨਾ ਸਿਰਫ਼ ਬੱਚਿਆਂ ਦੇ ਬਚਪਨ ਨੂੰ ਖ਼ੁਸ਼ਨੁਮਾ ਬਣਾਉਂਦੇ ਹਨ, ਸਗੋਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੀ ਅਹਿਮ ਸਾਬਤ ਹੁੰਦੇ ਹਨ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਅੰਕੁਰ ਗਰਗ ਹਾਜ਼ਰ ਸਨ।