- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਦਿਕ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ

ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਐਕਸ਼ਨ ਕਮੇਟੀ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਾਦਿਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਵਪਾਰ ਮੰਡਲ ਦੇ ਸੱਦੇ ’ਤੇ ਕਸਬੇ ਦੇ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ, ਜਦਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਹੋਰ ਵਰਗਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਸਵੇਰੇ 6 ਵਜੇ ਤੋਂ ਹੀ ਬੰਦ ਦਾ ਅਸਰ ਦਿਖਾਈ ਦੇਣ ਲੱਗ ਪਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਸੜਕਾਂ ’ਤੇ ਆਵਾਜਾਈ ਰੋਕ ਕੇ ਚੱਕਾ ਜਾਮ ਕੀਤਾ। ਸਾਦਿਕ ਚੌਕ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਮਾਜਿਕ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਮਾਲਵਾ (ਏਕਤਾ) ਦੇ ਸੂਬਾ ਮੀਤ ਪ੍ਰਧਾਨ ਬਖਤੌਰ ਸਿੰਘ ਸਾਦਿਕ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸਾਧੂਵਾਲਾ, ਕੁਲਦੀਪ ਸਿੰਘ ਘੁੱਦੂਵਾਲਾ, ਕਨਵੀਨਰ ਸ਼ਮਸ਼ੇਰ ਸਿੰਘ ਕਿੰਗਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਕਿੰਗਰਾ ਅਤੇ ਡਾ. ਭੁਪਿੰਦਰ ਸਿੰਘ ਕਿੰਗਰਾ ਹਾਜ਼ਰ ਸਨ। ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਨੈਬ ਸਿੰਘ ਸ਼ੇਰਸਿੰਘਵਾਲਾ, ਲਵਪ੍ਰੀਤ ਸਿੰਘ ਚੱਕਸਾਹੂ, ਗੁਰਮੇਲ ਸਿੰਘ ਡੋਡ, ਜਗਜੀਤ ਸਿੰਘ, ਦਿਲਬਾਗ ਸਿੰਘ ਅਤੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਮਦੂਰ ਸਿੰਘ ਸੰਗਰਾਹੂਰ ਸਮੇਤ ਹੋਰ ਆਗੂ ਮੌਜੂਦ ਰਹੇ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਵਜ਼ੀਰ ਸਿੰਘ ਡੋਡ, ਅੰਗਰੇਜ਼ ਸਿੰਘ, ਗੁਰਸੇਵਕ ਸਿੰਘ ਖਾਲਸਾ ਕਾਉਣੀ, ਮੱਖਣ ਸਿੰਘ ਡੋਡ ਅਤੇ ਜਸਪਿੰਦਰ ਸਿੰਘ ਸੰਧੂ ਨੇ ਸ਼ਮੂਲੀਅਤ ਕੀਤੀ। ਕੌਮੀ ਕਿਸਾਨ ਯੂਨੀਅਨ ਦੇ ਅਵਤਾਰ ਸਿੰਘ ਸੰਧੂ, ਹਰਜਿੰਦਰ ਸਿੰਘ ਅਤੇ ਬੂਟਾ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਰਣਧੀਰ ਸਿੰਘ ਸ਼ੇਰਸਿੰਘਵਾਲਾ, ਸਤਬੀਰ ਸਿੰਘ, ਮੱਖਣ ਸਿੰਘ, ਅਮਨਦੀਪ ਸਿੰਘ ਖਾਲਸਾ, ਸੋਨੀ ਢਿੱਲਵਾਂ, ਮਹਿਤਾਬ ਸਿੰਘ, ਨਿਰੰਜਣ ਸਿੰਘ ਅਤੇ ਮੌੜਾ ਸਿੰਘ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਸੇ ਤਰ੍ਹਾਂ ਵਾਰਿਸ ਪੰਜਾਬ ਦੇ ਹਰਬੰਸ ਸਿੰਘ ਮਾਨੀਸਿੰਘਵਾਲਾ, ਅਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਸੋਨੂੰ ਅਤੇ ਗੁਰਸੇਵਕ ਸਿੰਘ ਬਰਾੜ ਮਾਨੀਸਿੰਘਵਾਲਾ ਸਮੇਤ ਹੋਰ ਵਿਅਕਤੀਆਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਸੁਖਵਿੰਦਰ ਸੁੱਖੀ, ਦਲਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸੰਧੂ, ਕੁਲਵੰਤ ਸਿੰਘ ਜਨੇਰੀਆਂ, ਅਪਾਰ ਸੰਧੂ, ਡਾ. ਜਸਕਰਨ ਸਿੰਘ, ਸੁਖਦੇਵ ਸਿੰਘ ਬਰਾੜ ਜੇ.ਈ., ਸੰਦੀਪ ਗੁਲਾਟੀ, ਗੁਰਪ੍ਰੀਤ ਸਿੰਘ ਸਾਦਿਕ, ਸੋਨੀ ਰੁਪਈਆਂਵਾਲਾ, ਬਲਜਿੰਦਰ ਸਿੰਘ ਧਾਲੀਵਾਲ, ਸੁਰਿੰਦਰ ਛਿੰਦਾ, ਜਥੇਦਾਰ ਚੰਦ ਸਿੰਘ ਡੋਡ ਅਤੇ ਸਰਪੰਚ ਦੀਸ਼ਾ ਸਿੰਘ ਸਾਦਿਕ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਇਸ ਘਟਨਾ ਪ੍ਰਤੀ ਰੋਸ ਪ੍ਰਗਟ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਪੰਜਾਬ ਬੰਦ ਦੇ ਸੱਦੇ ਤਹਿਤ ਸਾਦਿਕ ਚੌਕ ਵਿਖੇ ਇਕੱਠੇ ਹੋਏ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਨਾਲ ਸਬੰਧਤ ਸਿਆਸੀ ਆਗੂਆਂ ਦੇ ਵੱਖ-ਵੱਖ ਥਾਵਾਂ ’ਤੇ ਲੱਗੇ ਫਲੈਕਸ ਬੋਰਡ ਵੀ ਪਾੜ ਦਿੱਤੇ ਗਏ।