- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਅਤੇ ਐਮਰਜੈਂਸੀ ਨਾਲ ਨਜਿੱਠਣ ਦੀ ਸਿਖਲਾਈ ਦਿੱਤੀ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ : ਫ਼ਰੀਦਕੋਟ : ਐਂਬੂਲੈਂਸ ਸੇਵਾ ਵੱਲੋਂ ਐਮ.ਜੀ.ਐਮ. ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਅਤੇ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਕਾਰਵਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਫਸਟ ਰਿਸਪੌਂਡਰ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਡਾਕਟਰੀ ਐਮਰਜੈਂਸੀ ਸਮੇਂ ਲੋੜੀਂਦੇ ਬੁਨਿਆਦੀ ਗਿਆਨ ਅਤੇ ਹੁਨਰਾਂ ਬਾਰੇ ਜਾਣਕਾਰੀ ਦਿੱਤੀ ਗਈ। ਸਿਖਲਾਈ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੇ ਵੱਖ-ਵੱਖ ਤਰੀਕਿਆਂ ਅਤੇ ਐਮਰਜੈਂਸੀ ਦੀ ਸਥਿਤੀ ਵਿੱਚ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਬਾਰੇ ਦੱਸਿਆ ਗਿਆ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਡਾਕਟਰੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਸਹੀ ਢੰਗ ਨਾਲ ਕੀਤੀ ਗਈ ਤੁਰੰਤ ਕਾਰਵਾਈ ਕਿਸੇ ਵਿਅਕਤੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਹੰਗਾਮੀ ਹਾਲਾਤ ਵਿੱਚ ਚੌਕਸ ਰਹਿਣ, ਸਹੀ ਫ਼ੈਸਲੇ ਲੈਣ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਹ ਸਿਖਲਾਈ ਪ੍ਰੋਗਰਾਮ ਟ੍ਰੇਨਰ ਜਸਵਿੰਦਰ ਸਿੰਘ ਵੱਲੋਂ ਕਲੱਸਟਰ ਮੈਨੇਜਰ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਪ੍ਰੋਜੈਕਟ ਮੁਖੀ ਮਨੀਸ਼ ਬੱਤਰਾ ਨੇ ਕਿਹਾ ਕਿ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਅਤੇ ਐਮਰਜੈਂਸੀ ਦੌਰਾਨ ਸਮੇਂ ਸਿਰ ਕੀਤੀ ਗਈ ਕਾਰਵਾਈ ਜਾਨਾਂ ਬਚਾਉਣ ਵਿੱਚ ਸਹਾਇਕ ਸਾਬਤ ਹੋ ਸਕਦੀ ਹੈ। ਅਜਿਹੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਉਨ੍ਹਾਂ ਅੰਦਰ ਜ਼ਿੰਮੇਵਾਰੀ ਦੀ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਹੈ, ਤਾਂ ਜੋ ਉਹ ਲੋੜ ਪੈਣ