- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਬਲਜੀਤ ਸਿੰਘ ਵੱਲੋਂ ਗਾਇਣ ਕੀਤੇ ਨਵੇਂ ਸ਼ਬਦ ‘ਸਤਿਗੁਰੁ ਦਇਆ ਕਰੈ’ ਦਾ ਪੋਸਟਰ ਰਿਲੀਜ਼

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਕੋਟਕਪੂਰਾ ਦੇ ਮੁਹੱਲਾ ਹਰਨਾਮਪੁਰਾ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਹੋਏ ਸਮਾਗਮ ਦੌਰਾਨ ਸ਼ਹਿਰ ਦੇ ਪ੍ਰਸਿੱਧ ਰਾਗੀ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਬਲਜੀਤ ਸਿੰਘ ਵੱਲੋਂ ਗਾਇਣ ਕੀਤੇ ਗਏ ਗੁਰਬਾਣੀ ਦੇ ਨਵੇਂ ਸ਼ਬਦ ‘ਸਤਿਗੁਰੁ ਦਇਆ ਕਰੈ’ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਪੋਸਟਰ ਰਿਲੀਜ਼ ਕਰਨ ਦੀ ਰਸਮ ਅਰੋੜ ਬੰਸ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ, ਪ੍ਰਿੰਸੀਪਲ ਕਰਨੈਲ ਸਿੰਘ, ਮੁੱਖ ਸਰਪ੍ਰਸਤ ਗੁਰਿੰਦਰ ਸਿੰਘ, ਧਰਮਵੀਰ ਸਿੰਘ ਰਾਜੂ ਮੱਕੜ, ਗੁਰੂ ਨਾਨਕ ਵੈੱਲਫੇਅਰ ਸੇਵਾ ਸੁਸਾਇਟੀ ਦੇ ਪ੍ਰਮੁੱਖ ਸੇਵਾਦਾਰ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ, ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ, ਕਾਲਜ ਰੋਡ ਦੇ ਪ੍ਰਧਾਨ ਬੱਬਰਜੀਤ ਸਿੰਘ, ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਆਗੂ ਵਰਿੰਦਰਪਾਲ ਸਿੰਘ ਅਰਨੇਜਾ, ਲੈਕਚਰਾਰ ਬਚਨ ਸਿੰਘ, ਜਸਮੀਤ ਸਿੰਘ ਮੀਤਾ, ਬੇਅੰਤ ਸਿੰਘ ਅਤੇ ਪਰਮਜੀਤ ਸਿੰਘ ਮੱਕੜ ਸਮੇਤ ਹੋਰ ਸ਼ਖ਼ਸੀਅਤਾਂ ਨੇ ਨਿਭਾਈ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਭਾਈ ਬਲਜੀਤ ਸਿੰਘ ਨੂੰ ਨਵੇਂ ਸ਼ਬਦ ਦੇ ਗਾਇਣ ਲਈ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਉਹ ਭਵਿੱਖ ਵਿੱਚ ਵੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਰਹਿਣ ਅਤੇ ਸ਼ਹਿਰ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਭਾਈ ਬਲਜੀਤ ਸਿੰਘ ਦੀ ਚੜ੍ਹਦੀ ਕਲਾ ਅਤੇ ਹੋਰ ਤਰੱਕੀਆਂ ਲਈ ਅਰਦਾਸ ਕੀਤੀ। ਭਾਈ ਬਲਜੀਤ ਸਿੰਘ ਨੇ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਨੇ ਨਿਭਾਈ।