- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਕਾਸ ਦੀ ਰੌਸ਼ਨੀ ਅੱਗੇ ਇਲਜ਼ਾਮਾਂ ਦੇ ਸਾਏ ਫਿੱਕੇ ਪੈ ਜਾਣਗੇ : ‘ਆਪ’ ਆਗੂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਤੇ ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’, ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਅਤੇ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਨੇ ਲੋਕਾਂ ਵਿੱਚ ਨਵੀਂ ਉਮੀਦ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਸਿਰਫ਼ ਸਿਆਸੀ ਨਾਅਰਿਆਂ ਤੱਕ ਸੀਮਤ ਨਹੀਂ ਰੱਖਿਆ, ਸਗੋਂ ਉਨ੍ਹਾਂ ਨੂੰ ਨੀਤੀਆਂ ਅਤੇ ਯੋਜਨਾਵਾਂ ਰਾਹੀਂ ਜ਼ਮੀਨੀ ਹਕੀਕਤ ਬਣਾਉਣ ਦਾ ਯਤਨ ਕੀਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ, ਲੋਕਾਂ ਲਈ ਆਸਾਨ ਸਰਕਾਰੀ ਸੇਵਾਵਾਂ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੇ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਪਹਿਚਾਣ ਉਸ ਦੇ ਕੰਮਾਂ ਤੋਂ ਹੁੰਦੀ ਹੈ ਅਤੇ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਚਾਨਣ ਅੱਗੇ ਝੂਠੇ ਦੋਸ਼ਾਂ ਅਤੇ ਇਲਜ਼ਾਮਾਂ ਦੇ ਸਾਏ ਆਪਣੇ ਆਪ ਫਿੱਕੇ ਪੈ ਜਾਂਦੇ ਹਨ। ਜੈਤੋ ਵਿਧਾਨ ਸਭਾ ਹਲਕੇ ਬਾਰੇ ਗੱਲ ਕਰਦਿਆਂ ‘ਆਪ’ ਆਗੂਆਂ ਨੇ ਕਿਹਾ ਕਿ ਵਿਧਾਇਕ ਅਮੋਲਕ ਇੰਜੀਨੀਅਰ ਸਿੰਘ ਦੀ ਅਗਵਾਈ ਹੇਠ ਹਲਕੇ ਵਿੱਚ ਕਈ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨਾਲ ਜੁੜੇ ਕੰਮਾਂ ਨੂੰ ਅੱਗੇ ਵਧਾਇਆ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋਕ-ਹਿੱਤ ਪ੍ਰੋਜੈਕਟਾਂ ਵੱਲ ਖਾਸ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਅਨੁਸਾਰ ਸਰਕਾਰ ਦੀ ਸੋਚ ਸਿਰਫ਼ ਐਲਾਨ ਕਰਨ ਦੀ ਨਹੀਂ, ਸਗੋਂ ਕੰਮ ਨੂੰ ਪੂਰਾ ਕਰਨ ਦੀ ਹੈ। ਵਿਰੋਧੀ ਧਿਰ ’ਤੇ ਸਿਆਸੀ ਹਮਲਾ ਕਰਦਿਆਂ ‘ਆਪ’ ਆਗੂਆਂ ਨੇ ਕਿਹਾ ਕਿ ਵਿਰੋਧੀਆਂ ਕੋਲ ਲੋਕਾਂ ਸਾਹਮਣੇ ਪੇਸ਼ ਕਰਨ ਲਈ ਕੋਈ ਠੋਸ ਵਿਕਾਸੀ ਏਜੰਡਾ ਨਹੀਂ ਹੈ, ਜਿਸ ਕਾਰਨ ਉਹ ਸਰਕਾਰ ਨੂੰ ਬਦਨਾਮ ਕਰਨ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਬਿਆਨਾਂ ਨਹੀਂ, ਸਗੋਂ ਕੰਮਾਂ ਦੇ ਆਧਾਰ ’ਤੇ ਫ਼ੈਸਲੇ ਲੈਣਗੇ। ਸਰਪੰਚ ਕੁਲਦੀਪ ਸਿੰਘ ਗਿੱਲ, ਸਰਪੰਚ ਹਰਦੀਪਕ ਸਿੰਘ ਢਿੱਲੋਂ, ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’, ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਅਤੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਨੀਤੀਆਂ ਬਣਾਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਲਹਿਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ। ‘ਆਪ’ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਵਿਕਾਸ ਅਤੇ ਕਾਰਗੁਜ਼ਾਰੀ ਨੂੰ ਮੁੱਖ ਮੁੱਦਾ ਬਣਾਉਂਦੇ ਹੋਏ ਆਮ ਆਦਮੀ ਪਾਰਟੀ ਨੂੰ ਮੁੜ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਦੀ ਰਾਜਨੀਤੀ ਜਾਰੀ ਰਹੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਝਾੜੂ ਦੀ ਗੂੰਜ ਇੱਕ ਵਾਰ ਫਿਰ ਸੂਬੇ ਭਰ ਵਿੱਚ ਸੁਣਾਈ ਦੇਵੇਗੀ।