ਧਰਮਜੀਤ ਸਿੰਘ ਰਾਮੇਆਣਾ ‘ਆਪ’ ਪੰਜਾਬ ਦੇ ਜੁਆਇੰਟ ਸਕੱਤਰ ਨਿਯੁਕਤ ਧਰਮਜੀਤ ਸਿੰਘ ਰਾਮੇਆਣਾ ‘ਆਪ’ ਪੰਜਾਬ ਦੇ ਜੁਆਇੰਟ ਸਕੱਤਰ ਨਿਯੁਕਤ
Publish Date: Sat, 17 Oct 2026 03:29 PM (IST)
Updated Date: Sat, 17 Oct 2026 03:30 PM (IST)
ਜੈਤੋ ਹਲਕੇ ਦੇ ਆਗੂਆਂ ਤੇ ਵਰਕਰਾਂ ਵੱਲੋਂ ਨਿਯੁਕਤੀ ਦਾ ਸਵਾਗਤ, ਦਿੱਤੀਆਂ ਵਧਾਈਆਂ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਨੂੰ ਆਮ ਆਦਮੀ ਪਾਰਟੀ ਪੰਜਾਬ ਸਟੇਟ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਸਰਗਰਮ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਧਰਮਜੀਤ ਸਿੰਘ ਰਾਮੇਆਣਾ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਵਿਧਾਨ ਸਭਾ ਹਲਕਾ ਜੈਤੋ ਸਮੇਤ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਬਣ ਗਿਆ। ਵੱਖ-ਵੱਖ ਆਪ’ ਆਗੂਆਂ ਅਤੇ ਵਰਕਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਰਾਹੀਂ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਗੇ। ਆਪਣੀ ਨਿਯੁਕਤੀ ’ਤੇ ਧਰਮਜੀਤ ਸਿੰਘ ਰਾਮੇਆਣਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਪ੍ਰਦੇਸ਼ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਂਦਿਆਂ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਮਿਹਨਤ, ਲਗਨ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਉਹ ਨਿਰੰਤਰ ਯਤਨਸ਼ੀਲ ਰਹਿਣਗੇ। ਧਰਮਜੀਤ ਸਿੰਘ ਰਾਮੇਆਣਾ ਨੂੰ ਵਧਾਈ ਦੇਣ ਵਾਲਿਆਂ ਵਿੱਚ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ‘ਆਪ’ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ ਗਰਗ ਅਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ ਸ਼ਾਮਲ ਹਨ। ਇਸੇ ਤਰ੍ਹਾਂ ਪੰਜਾਬ ਟਰੇਡਰ ਕਮਿਸ਼ਨ, ਆਬਕਾਰੀ ਤੇ ਕਰ ਵਿਭਾਗ, ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉਪ ਪ੍ਰਧਾਨ ਨਰੇਸ਼ ਜਿੰਦਲ, ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ‘ਆਪ’ ਬੀ.ਸੀ. ਵਿੰਗ ਹਲਕਾ ਜੈਤੋ ਦੇ ਕੋਆਰਡੀਨੇਟਰ ਸੁਖਰੀਤ ਸਿੰਘ ਰੋਮਾਣਾ ਅਤੇ ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਨੇ ਵੀ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਨਗਰ ਕੌਂਸਲ ਦੇ ਕੌਂਸਲਰਾਂ ਵਿੱਚ ਪ੍ਰੀਤਮ ਕੌਰ, ਨਰਿੰਦਰਪਾਲ ਸਿੰਘ ਰਾਮੇਆਣਾ, ਲਖਵਿੰਦਰ ਸਿੰਘ ‘ਲੱਖਾ ਬਰਾੜ’, ਮਨਦੀਪ ਸ਼ਰਮਾ ‘ਦੀਪਾ ਸ਼ਰਮਾ’, ਬੇਅੰਤ ਸਿੰਘ ‘ਰਾਜੂ ਸਿੱਧੂ’, ਡਾ. ਹਰੀਸ਼ ਚੰਦਰ ਗੋਇਲ, ਪ੍ਰਿਯੰਕਾ ਗਰਗ, ਪਰਵੀਨ ਗਰਗ, ਮਨਦੀਪ ਕੌਰ, ਵਿਜੈ ਕੁਮਾਰ ਸੋਲੰਕੀ ਅਤੇ ਅਮਰ ਸਿੰਘ ਸਿੰਗਲ ਨੇ ਵੀ ਨਿਯੁਕਤੀ ’ਤੇ ਖ਼ੁਸ਼ੀ ਪ੍ਰਗਟਾਉਂਦਿਆਂ ਵਧਾਈ ਦਿੱਤੀ। ਇਸ ਤੋਂ ਇਲਾਵਾ ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਢੈਪਈ, ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ ਅਤੇ ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ ਨੇ ਵੀ ਧਰਮਜੀਤ ਸਿੰਘ ਰਾਮੇਆਣਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸੇ ਲੜੀ ਤਹਿਤ ‘ਆਪ’ ਆਗੂ ਕੁਲਦੀਪ ਸਿੰਘ ਦਲ ਸਿੰਘ ਵਾਲਾ, ਯੂਥ ਆਗੂ ਪ੍ਰੇਮ ਕੁਮਾਰ ‘ਪ੍ਰੇਮਾ’ ਕੋਟਕਪੂਰਾ, ਰਣਜੀਤ ਸਿੰਘ ਬਰਾੜ ਡੇਲਿਆਂਵਾਲੀ, ਉਡੀਕ ਸਿੰਘ ਮਲਹੋਤਰਾ ਰਾਮੇਆਣਾ, ਨਿਰਮਲ ਸਿੰਘ ਧਾਲੀਵਾਲ ਰਾਮੇਆਣਾ, ਅਮਨ ਧਾਲੀਵਾਲ ਰਾਮੇਆਣਾ, ਸਰਬਜੀਤ ਸਿੰਘ ਵਾਂਦਰ ਰਾਮੇਆਣਾ, ਗੁਰਪ੍ਰੀਤ ਸਿੰਘ ਮਲਹੋਤਰਾ ਰਾਮੇਆਣਾ, ਨੰਬਰਦਾਰ ਰਣਜੀਤ ਸਿੰਘ ਰਾਮੇਆਣਾ, ਪਰਮਜੀਤ ਸਿੰਘ ‘ਪੰਮਾ ਧਾਲੀਵਾਲ’ ਰਾਮੇਆਣਾ, ਬਲਦੇਵ ਸਿੰਘ ਸੰਧੂ ‘ਬੇਦਾ ਭਾਉ’ ਰਾਮੇਆਣਾ, ਪੰਚ ਸੰਤ ਰਾਮ ਰਾਮੇਆਣਾ, ਪੰਚ ਹਰਜੀਤ ਸਿੰਘ ਸੋਢੀ ਰਾਮੇਆਣਾ, ਪੰਚ ਸੁਖਦੇਵ ਸਿੰਘ ਬਰਾੜ ਰਾਮੇਆਣਾ, ਪੰਚ ਗੁਰਚੇਤਨ ਸਿੰਘ ਗਿੱਲ ਰਾਮੇਆਣਾ ਅਤੇ ਪੰਚ ਦੀਪਾ ਸਿੰਘ ਰਾਮੇਆਣਾ ਸਮੇਤ ਹੋਰ ਪਤਵੰਤਿਆਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ।