- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਝੋਟਾ ਦੇ ਹੱਕ ਵਿੱਚ ਕਾਂਗਰਸੀਆਂ ਨੇ ਕੱਢਿਆ ਕੈਂਡਲ ਮਾਰਚ

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਸਾਦਿਕ ਵਿਖੇ ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਵਰਕਰਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਸ਼ਿਵਰਾਜ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਿਆਂ ਸਮਾਜ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਹਿੱਤਾਂ ਲਈ ਸੰਘਰਸ਼ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਕਿਸੇ ਇੱਕ ਵਿਅਕਤੀ ਦਾ ਨਿੱਜੀ ਮਸਲਾ ਨਹੀਂ, ਸਗੋਂ ਇਹ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਮੁੱਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਦੇ ਨੌਜਵਾਨ ਅਤੇ ਲੋਕ ਇਕਜੁੱਟ ਹੋ ਕੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਬੁਲੰਦ ਕਰਨਗੇ। ਸ਼ਿਵਰਾਜ ਸਿੰਘ ਢਿੱਲੋਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਜੇਕਰ ਕਿਸੇ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ ਹੈ ਤਾਂ ਉਸ ਦੀ ਭੂਮਿਕਾ ਦੀ ਵੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਨਿਆਂ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਰਾਜਵਿੰਦਰ ਸਿੰਘ ਢਿੱਲੋਂ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੋਨੂੰ ਸਾਦਿਕ, ਸ਼ਾਮ ਸੁੰਦਰ, ਨੈਬ ਸਿੰਘ ਫ਼ੌਜੀ, ਜਸਵਿੰਦਰ ਸਿੰਘ, ਅਮਰੀਕ ਸਿੰਘ ਭਾਊ, ਵਿੱਕੀ ਪੰਚ, ਰਣਜੋਧ ਸਿੰਘ ਸਾਦਿਕ, ਪਰਮਜੀਤ ਸਿੰਘ ਪੰਜਗਰਾਈਂ, ਅਮਨਦੀਪ ਸਿੰਘ ਢਿੱਲੋਂ, ਗੁੱਗੂ ਢਿੱਲੋਂ, ਕਾਕਾ ਸੰਧੂ, ਸਰਬਜੀਤ ਸਿੰਘ ਬਰਾੜ, ਜਗਸੀਰ ਸਿੰਘ ਸੀਰਾ, ਅਰਸ਼ ਸੰਧੂ, ਹਰਦੀਪ ਸਿੰਘ ਭਾਊ, ਵੀਰੂ ਸਾਦਿਕ, ਗੁਰਪਿੰਦਰ ਸਿੰਘ ਸੰਧੂ, ਬਲਦੇਵ ਸਿੰਘ, ਗੁਰਪਿਆਰ ਸਿੰਘ ਸੋਹੀ ਅਤੇ ਅਮਰੀਕ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।