ਡਾ. ਹਰੀਸ਼ ਚੰਦਰ ਗੋਇਲ ‘ਆਪ’ ਵਿਰਾਸਤ ਸੇਵਾ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ ਡਾ. ਹਰੀਸ਼ ਚੰਦਰ ਗੋਇਲ ‘ਆਪ’ ਵਿਰਾਸਤ ਸੇਵਾ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ
Publish Date: Sun, 18 Oct 2026 03:13 PM (IST)
Updated Date: Sun, 18 Oct 2026 03:15 PM (IST)
ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ : ਡਾ. ਗੋਇਲ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਵੱਲੋਂ ਪਾਰਟੀ ਪ੍ਰਤੀ ਵਫ਼ਾਦਾਰੀ, ਸਮਰਪਣ ਭਾਵਨਾ ਅਤੇ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਅਤੇ ‘ਆਪ’ ਬਲਾਕ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ ਨੂੰ ‘ਆਪ’ ਵਿਰਾਸਤ ਸੇਵਾ ਦਲ (ਮੁੱਖ ਮੰਤਰੀ ਤੀਰਥ ਯਾਤਰਾ) ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਜੈਤੋ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਵਰਕਰਾਂ ਵੱਲੋਂ ਇਸ ਨਿਯੁਕਤੀ ਨੂੰ ਡਾ. ਹਰੀਸ਼ ਚੰਦਰ ਗੋਇਲ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦਾ ਸਨਮਾਨ ਦੱਸਿਆ ਜਾ ਰਿਹਾ ਹੈ। ਡਾ. ਹਰੀਸ਼ ਚੰਦਰ ਗੋਇਲ ਦੀ ਨਿਯੁਕਤੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤੀ ਗਈ। ਡਾ. ਹਰੀਸ਼ ਚੰਦਰ ਗੋਇਲ ਪਹਿਲਾਂ ਵੀ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਅਤੇ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਨਵੀਂ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਦੀ ਅਹਿਮੀਅਤ ਹੋਰ ਵਧ ਗਈ ਹੈ। ਆਪਣੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਹਰੀਸ਼ ਚੰਦਰ ਗੋਇਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਪ੍ਰਦੇਸ਼ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਿਹਨਤ, ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਵਿਰਾਸਤ ਸੇਵਾ ਦਲ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਪੂਰੀ ਗੰਭੀਰਤਾ ਨਾਲ ਨਿਭਾਉਂਦਿਆਂ ਲੋਕਾਂ ਦੀ ਸੇਵਾ ਲਈ ਯਤਨਸ਼ੀਲ ਰਹਿਣਗੇ ਅਤੇ ਪਾਰਟੀ ਦੀਆਂ ਨੀਤੀਆਂ ਤੇ ਲੋਕ-ਭਲਾਈ ਦੇ ਉਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣਾ ਯੋਗਦਾਨ ਪਾਉਣਗੇ। ਡਾ. ਹਰੀਸ਼ ਚੰਦਰ ਗੋਇਲ ਦੀ ਨਿਯੁਕਤੀ ’ਤੇ ਵਧਾਈ ਦੇਣ ਵਾਲਿਆਂ ਵਿੱਚ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ ਗਰਗ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ ਡਾ. ਹਰਪਾਲ ਸਿੰਘ ਢਿੱਲਵਾਂ, ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਅਤੇ ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ ਸ਼ਾਮਲ ਸਨ। ਇਸ ਤੋਂ ਇਲਾਵਾ ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ‘ਆਪ’ ਬੀ.ਸੀ. ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਸੁਖਰੀਤ ਸਿੰਘ ਰੋਮਾਣਾ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਕੌਂਸਲਰ ਪ੍ਰੀਤਮ ਕੌਰ ਪਤਨੀ ਜਗਦੀਸ਼ ਸਿੰਘ, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਕੌਂਸਲਰ ਲਖਵਿੰਦਰ ਸਿੰਘ ‘ਲੱਖਾ ਬਰਾੜ’, ਕੌਂਸਲਰ ਮਨਦੀਪ ਸ਼ਰਮਾ ਪਤਨੀ ਪ੍ਰਦੀਪ ਕੁਮਾਰ ‘ਦੀਪਾ ਸ਼ਰਮਾ’, ਕੌਂਸਲਰ ਬੇਅੰਤ ਸਿੰਘ ‘ਰਾਜੂ ਸਿੱਧੂ’, ਕੌਂਸਲਰ ਪ੍ਰਿਯੰਕਾ ਗਰਗ ਪਤਨੀ ਐਡਵੋਕੇਟ ਅਮਿਤ ਕੁਮਾਰ ‘ਗੋਲਡੂ ਮਿੱਤਲ’, ਕੌਂਸਲਰ ਪਰਵੀਨ ਗਰਗ ਪਤਨੀ ਸੁਰਿੰਦਰ ਗਰਗ, ਕੌਂਸਲਰ ਮਨਦੀਪ ਕੌਰ ਪਤਨੀ ਹਰਬੰਸ ਲਾਲ ‘ਭੋਪੀ’, ਕੌਂਸਲਰ ਵਿਜੈ ਕੁਮਾਰ ਸੋਲੰਕੀ ਅਤੇ ਕੌਂਸਲਰ ਅਮਰ ਸਿੰਘ ਸਿੰਗਲ ਨੇ ਵੀ ਡਾ. ਹਰੀਸ਼ ਚੰਦਰ ਗੋਇਲ ਨੂੰ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਢੈਪਈ, ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ, ‘ਆਪ’ ਆਗੂ ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ‘ਪ੍ਰੇਮਾ’ ਕੋਟਕਪੂਰਾ, ‘ਆਪ’ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਸਮੇਤ ਹੋਰ ਪਤਵੰਤਿਆਂ ਨੇ ਵੀ ਡਾ. ਹਰੀਸ਼ ਚੰਦਰ ਗੋਇਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ।