- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਕਲੀਨਿਕਾਂ ਨੇ ਪੰਜਾਬ ’ਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਕੀਤਾ ਮਜ਼ਬੂਤ : ‘ਆਪ’ ਆਗੂ

ਆਮ ਆਦਮੀ ਕਲੀਨਿਕਾਂ ਨੇ ਪੰਜਾਬ ’ਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਕੀਤਾ ਮਜ਼ਬੂਤ : ‘ਆਪ’ ਆਗੂਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਕਿਫਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ। ਇਸ ਸਬੰਧੀ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਸਟੇਟ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ‘ਆਪ’ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਅਤੇ ‘ਆਪ’ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਹੋਇਆ ਵਾਧਾ ਸੂਬੇ ਦੇ ਸਿਹਤ ਖੇਤਰ ਲਈ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਨਾਲ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਇਸ ਨਾਲ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਡਾਕਟਰੀ ਸਲਾਹ, ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਦੀਆਂ ਸਹੂਲਤਾਂ ਮਿਲ ਰਹੀਆਂ ਹਨ। ਇਸ ਪਹਿਲਕਦਮੀ ਦਾ ਵਿਸ਼ੇਸ਼ ਲਾਭ ਗ਼ਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਹੋ ਰਿਹਾ ਹੈ, ਜਿਨ੍ਹਾਂ ਨੂੰ ਬਿਨਾਂ ਵਾਧੂ ਆਰਥਿਕ ਬੋਝ ਦੇ ਸਮੇਂ ਸਿਰ ਇਲਾਜ ਕਰਵਾਉਣ ਦੀ ਸਹੂਲਤ ਮਿਲਦੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਸਿਹਤ ਸੰਭਾਲ ਹਰ ਨਾਗਰਿਕ ਦਾ ਬੁਨਿਆਦੀ ਹੱਕ ਹੈ ਅਤੇ ਮਿਆਰੀ ਇਲਾਜ ਦੀਆਂ ਸਹੂਲਤਾਂ ਸਿਰਫ਼ ਮਹਿੰਗੇ ਨਿੱਜੀ ਹਸਪਤਾਲਾਂ ਦਾ ਖ਼ਰਚਾ ਚੁੱਕਣ ਦੇ ਸਮਰੱਥ ਲੋਕਾਂ ਤੱਕ ਸੀਮਤ ਨਹੀਂ ਰਹਿਣੀਆਂ ਚਾਹੀਦੀਆਂ। ਪੰਜਾਬ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਭਗ 1.98 ਕਰੋੜ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਲੈਣ ਲਈ ਪਹੁੰਚ ਚੁੱਕੇ ਹਨ, ਜਦਕਿ ਇਨ੍ਹਾਂ ਕਲੀਨਿਕਾਂ ਵਿੱਚ ਓਪੀਡੀ ਦੀ ਕੁੱਲ ਗਿਣਤੀ 6.5 ਕਰੋੜ ਤੋਂ ਪਾਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਇਨ੍ਹਾਂ ਕਲੀਨਿਕਾਂ ਦੀ ਵਧਦੀ ਵਰਤੋਂ ਅਤੇ ਲੋਕਾਂ ਲਈ ਇਨ੍ਹਾਂ ਦੀ ਮਹੱਤਤਾ ਨੂੰ ਦਰਸਾਉਂਦੇ ਹਨ। ‘ਆਪ’ ਆਗੂਆਂ ਅਨੁਸਾਰ ਆਮ ਆਦਮੀ ਕਲੀਨਿਕਾਂ ਵਿੱਚ 127 ਕਿਸਮਾਂ ਦੀਆਂ ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਨਾਲ ਮਰੀਜ਼ਾਂ ਨੂੰ ਮੁੱਢਲੇ ਇਲਾਜ ਅਤੇ ਜ਼ਰੂਰੀ ਜਾਂਚਾਂ ਲਈ ਆਪਣੀ ਜੇਬ ਵਿੱਚੋਂ ਵਾਧੂ ਖ਼ਰਚ ਨਹੀਂ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਰਾਹੀਂ ਲੋਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦਾ ਮਹੱਤਵਪੂਰਨ ਹਿੱਸਾ ਬਣ ਰਹੇ ਹਨ। ਇਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਮੇਂ ਸਿਰ, ਸੁਖਾਲੀਆਂ, ਕਿਫਾਇਤੀ ਅਤੇ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣਾ ਹੈ।