- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਊ ਗਰੀਨ ਇਨਕਲੇਵ ’ਚ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

ਜਗਮੀਤ ਸਿੰਘ ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਸਿੱਖਾਂਵਾਲਾ ਰੋਡ ਸਥਿਤ ਨਿਊ ਗਰੀਨ ਇਨਕਲੇਵ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਵਿਕਾਸ ਕਾਰਜਾਂ ਦੀ ਮੁੱਖ ਤਰਜੀਹ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸੜਕਾਂ ਦੀ ਬਿਹਤਰ ਸਥਿਤੀ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਸੁਖਾਲੀ ਹੁੰਦੀ ਹੈ, ਉੱਥੇ ਹੀ ਰੋਜ਼ਾਨਾ ਦੇ ਕੰਮਕਾਜ ਵਿੱਚ ਵੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਮਕਸਦ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ। ਇਸੇ ਦਿਸ਼ਾ ਵਿੱਚ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਤੋਂ ਇਲਾਵਾ ਜਗਮੋਹਣ ਸਿੰਘ, ਅਸ਼ੋਕ ਗੋਇਲ, ਵਿਜੇ ਕੁਮਾਰ ਮਲਹੋਤਰਾ, ਕੇਵਲ ਕ੍ਰਿਸ਼ਨ, ਕੁਲਭੂਸ਼ਣ ਛਾਬੜਾ, ਬਲਕਾਰ ਸਿੰਘ, ਵਿਸ਼ਾਲ ਕੁਮਾਰ, ਸਤਪਾਲ, ਪ੍ਰਵੀਨ ਖੰਨਾ, ਪੁਨੀਤ ਖੰਨਾ, ਲਵਲੀ ਜੈਨ, ਲਖਵਿੰਦਰ ਸਿੰਘ ਅਤੇ ਵਿਵੇਕ ਕੁਮਾਰ ਹਾਜ਼ਰ ਸਨ।