- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਵਨਪ੍ਰੀਤ ਕੌਰ ਨੇ ਰਾਜ ਪੱਧਰੀ ਅਥਲੈਟਿਕਸ ਮੀਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਜਗਮੀਤ ਸਿੰਘ ਪੰਜਾਬੀ ਜਾਗਰਣ ਫਰੀਦਕੋਟ : ਫਰੀਦਕੋਟ : ਮਾਊਂਟ ਲਿਟਰਾ ਜ਼ੀ ਸਕੂਲ, ਫਰੀਦਕੋਟ ਦੀ ਹੋਣਹਾਰ ਅਥਲੀਟ ਪਵਨਪ੍ਰੀਤ ਕੌਰ ਨੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਅਥਲੈਟਿਕਸ ਮੀਟ-2026 ਵਿੱਚ ਉੱਚੀ ਛਾਲ ਦੇ ਮੁਕਾਬਲੇ ਦੌਰਾਨ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। 14 ਤੋਂ 18 ਅਕਤੂਬਰ ਤੱਕ ਲੁਧਿਆਣਾ ਜ਼ਿਲ੍ਹੇ ਵਿੱਚ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ਵਿੱਚ ਪਵਨਪ੍ਰੀਤ ਕੌਰ ਨੇ 1.51 ਮੀਟਰ ਦੀ ਉੱਚੀ ਛਾਲ ਲਗਾ ਕੇ ਇਹ ਪ੍ਰਾਪਤੀ ਆਪਣੇ ਨਾਮ ਕੀਤੀ। ਪਵਨਪ੍ਰੀਤ ਕੌਰ ਦੀ ਇਸ ਸਫਲਤਾ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨਲਾਲ ਗੁਲਾਟੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਉਸ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਅਤੇ ਸਮਰਪਣ ਦੀ ਭਾਵਨਾ ਪੈਦਾ ਕਰਦੀਆਂ ਹਨ, ਜੋ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਹਨ। ਇਸ ਮੌਕੇ ਸਕੂਲ ਦੇ ਡੀਪੀਈ ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਉਨ੍ਹਾਂ ਨੇ ਪਵਨਪ੍ਰੀਤ ਕੌਰ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਦੀ ਇਹ ਸਫਲਤਾ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗੀ। ਮਾਊਂਟ ਲਿਟਰਾ ਜ਼ੀ ਸਕੂਲ ਵੱਲੋਂ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਖੇਡ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।