- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਬਜਿੰਦਰਾ ਕਾਲਜ ਵਿੱਚ ਨੈਤਿਕ ਸਿੱਖਿਆ ਪ੍ਰੀਖਿਆ, 160 ਵਿਦਿਆਰਥੀਆਂ ਨੇ ਲਿਆ ਹਿੱਸਾ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਸਰਕਾਰੀ ਬਜਿੰਦਰਾ ਕਾਲਜ, ਫਰੀਦਕੋਟ ਵਿਖੇ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ ਗਈ। ਇਸ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਲਗਭਗ 160 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੀਖਿਆ ਦੀ ਕਾਲਜ ਪੱਧਰੀ ਕਨਵੀਨਰ ਅਤੇ ਕਮਰਸ ਵਿਭਾਗ ਦੀ ਅਧਿਆਪਕਾ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਦੇਸ਼ ਦੇ ਅਮੀਰ ਸੱਭਿਆਚਾਰ, ਇਤਿਹਾਸ ਤੇ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਪ੍ਰੀਖਿਆ ਕੇਂਦਰ ਦਾ ਦੌਰਾ ਕਰਕੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਊਰਜਾ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਅਤੇ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਤੋਂ ਬਚਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਪਣਾਉਂਦਿਆਂ ਚੰਗੇ ਨਾਗਰਿਕ ਬਣਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਪ੍ਰੀਖਿਆ ਦੇ ਸੁਚਾਰੂ ਪ੍ਰਬੰਧਾਂ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਵੱਲੋਂ ਡਾ. ਗੁਰਪ੍ਰੀਤ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਪ੍ਰੀਖਿਆ ਦੌਰਾਨ ਸੁਪਰਡੈਂਟ ਦੀ ਜ਼ਿੰਮੇਵਾਰੀ ਪ੍ਰੋ. ਪਵਨਪ੍ਰੀਤ ਕੌਰ ਵਾਲੀਆ ਨੇ ਨਿਭਾਈ, ਜਦਕਿ ਡਿਪਟੀ ਸੁਪਰਡੈਂਟ ਵਜੋਂ ਪ੍ਰੋ. ਮਨਿੰਦਰ ਕੌਰ ਵਿਰਕ ਅਤੇ ਪ੍ਰੋ. ਕਿਰਨ ਬਾਲਾ ਨੇ ਸੇਵਾਵਾਂ ਦਿੱਤੀਆਂ। ਕਾਲਜ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਪ੍ਰੀਖਿਆ ਸਫਲਤਾਪੂਰਵਕ ਸੰਪੰਨ ਹੋਈ।