ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ
Publish Date: Sun, 25 Oct 2026 04:03 PM (IST)
Updated Date: Sun, 25 Oct 2026 04:04 PM (IST)
30 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਦਿਖਾਈ ਆਪਣੀ ਪ੍ਰਤਿਭਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵੱਲੋਂ ਸਥਾਨਕ ਬਾਬਾ ਨਾਮਦੇਵ ਭਵਨ ਵਿਖੇ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ 30 ਤੋਂ ਵੱਧ ਸਕੂਲਾਂ ਦੇ ਲੱਗਭਗ 500 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨਾ, ਉਸਾਰੂ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਨਾਲ-ਨਾਲ ਸਾਹਿਤਕ, ਕਲਾਤਮਕ ਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨਾ ਸੀ। ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਦੇ ਪ੍ਰਧਾਨ ਤੇਜ ਸਿੰਘ ਨੇ ਦੱਸਿਆ ਕਿ ਸੀਨੀਅਰ ਵਰਗ ਦੇ ਕਵਿਤਾ ਮੁਕਾਬਲੇ ਵਿੱਚ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੀ ਵਿਦਿਆਰਥਣ ਨਵਜੋਤ ਕੌਰ ਨੇ ਪਹਿਲਾ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੀ ਵਿਦਿਆਰਥਣ ਹਰਦੀਪ ਕੌਰ ਨੇ ਦੂਜਾ ਅਤੇ ਸੰਤ ਬਾਬਾ ਨਰੈਣ ਸਿੰਘ ਪਬਲਿਕ ਸਕੂਲ ਆਕਲੀਆ ਦੇ ਵਿਦਿਆਰਥੀ ਏਕਮਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੁੰਦਰ ਲਿਖਾਈ ਦੇ ਮੁਕਾਬਲੇ ਵਿੱਚ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪਹਿਲੇ ਸਥਾਨ ’ਤੇ ਰਹੀ, ਜਦਕਿ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਸ਼ਾਨਵੀ ਨੇ ਦੂਜਾ ਅਤੇ ਨੇਮਤ ਨੇ ਤੀਜਾ ਸਥਾਨ ਹਾਸਲ ਕੀਤਾ। ਪੇਂਟਿੰਗ ਮੁਕਾਬਲੇ ਵਿੱਚ ਸਿਲਵਰ ਓਕਸ ਸਕੂਲ ਗੁੰਮਟੀ ਖੁਰਦ (ਸੇਵੇਵਾਲਾ) ਦੇ ਵਿਦਿਆਰਥੀ ਅਵਤਾਰ ਸਿੰਘ ਨੇ ਪਹਿਲਾ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀ ਅਸ਼ਨੀਤ ਸਿੰਘ ਨੇ ਦੂਜਾ ਅਤੇ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਲੋਗਨ ਲਿਖਣ ਦੇ ਮੁਕਾਬਲੇ ਵਿੱਚ ਸਿਲਵਰ ਓਕਸ ਸਕੂਲ ਗੁੰਮਟੀ ਖੁਰਦ (ਸੇਵੇਵਾਲਾ) ਦੀ ਵਿਦਿਆਰਥਣ ਮਨਸੀਰਤ ਕੌਰ ਪਹਿਲੇ, ਸਰਸਵਤੀ ਜ਼ੀਨੀਅਸ ਸਕੂਲ ਜੈਤੋ ਦੀ ਵਿਦਿਆਰਥਣ ਸੁਖਮਨਪ੍ਰੀਤ ਕੌਰ ਦੂਜੇ ਅਤੇ ਡੀ.ਏ.ਵੀ. ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਤੀਜੇ ਸਥਾਨ ’ਤੇ ਰਹੇ। ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਵਿਦਿਆਰਥੀ ਏਕਮਜੋਤ ਸਿੰਘ ਨੇ ਪਹਿਲਾ, ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਵਿਦਿਆਰਥੀ ਦਕਸ਼ਪ੍ਰੀਤ ਸਿੰਘ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਚੈਨਾ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੀ ਟੀਮ ਨੇ ਪਹਿਲਾ, ਸਿਲਵਰ ਓਕਸ ਸਕੂਲ ਗੁੰਮਟੀ ਖੁਰਦ (ਸੇਵੇਵਾਲਾ) ਦੀ ਟੀਮ ਨੇ ਦੂਜਾ ਅਤੇ ਡੀ.ਏ.ਵੀ. ਪਬਲਿਕ ਸਕੂਲ ਜੈਤੋ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜੂਨੀਅਰ ਵਰਗ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵੱਖ-ਵੱਖ ਮੁਕਾਬਲਿਆਂ ਦੀ ਜੱਜਮੈਂਟ ਮਾਸਟਰ ਬਲਦੇਵ ਸਿੰਘ, ਰਵਿੰਦਰ ਸਿੰਘ ਦਾਰਾ, ਸ਼ਰਨਜੀਤ ਸਿੰਘ, ਮਾਸਟਰ ਇੰਦਰਜੀਤ ਸਿੰਘ ਭਗਤਾ ਭਾਈ, ਸੁਖਵਿੰਦਰ ਸਿੰਘ ਮੜ੍ਹਾਕ ਅਤੇ ਹਰਵਿੰਦਰ ਸਿੰਘ ਨੇ ਕੀਤੀ। ਯੁਵਕ ਮੇਲੇ ਨੂੰ ਸਫ਼ਲ ਬਣਾਉਣ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਜੈਤੋ, ਬਾਬਾ ਵੀਰ ਸਿੰਘ, ਤਰਸੇਮ ਸਿੰਘ, ਗੁਰਚਰਨ ਸਿੰਘ, ਕਰਮਜੀਤ ਸਿੰਘ, ਜਸਵੰਤ ਸਿੰਘ ਧਾਲੀਵਾਲ, ਹਰਵਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਦਸਪ੍ਰੀਤ ਸਿੰਘ, ਮਨਜੀਤ ਸਿੰਘ, ਦਵਿੰਦਰਪਾਲ ਸਿੰਘ ਅਤੇ ਲਖਵਿੰਦਰ ਸ਼ਰਮਾ ਸਮੇਤ ਹੋਰਨਾਂ ਨੇ ਅਹਿਮ ਸਹਿਯੋਗ ਦਿੱਤਾ। ਸਮਾਗਮ ਦੇ ਅੰਤ ਵਿੱਚ ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਸ਼੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਜ਼ੋਨ ਦੇ ਪ੍ਰਧਾਨ ਮਾਸਟਰ ਰਣਜੀਤ ਸਿੰਘ ਖੱਚੜਾਂ ਨੇ ਮੇਲੇ ਵਿੱਚ ਸ਼ਾਮਲ ਹੋਏ ਅਧਿਆਪਕਾਂ,