- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਸਪੀਕਰ ਸੰਧਵਾਂ ਨੇ ਵੰਡੇ ਮਾਲਕੀ ਹੱਕਾਂ ਦੇ ਦਸਤਾਵੇਜ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ। ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੀ ਮਾਲਕੀ ਸਾਬਤ ਕਰਨ ਅਤੇ ਜਾਇਦਾਦ ਨਾਲ ਸਬੰਧਤ ਵੱਖ-ਵੱਖ ਕੰਮ ਕਰਵਾਉਣ ਵਿੱਚ ਸਹੂਲਤ ਮਿਲੇਗੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲਾਲ ਲਕੀਰ ਅੰਦਰ ਵਸਦੇ ਜਿਨ੍ਹਾਂ ਪਰਿਵਾਰਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਕੋਈ ਦਸਤਾਵੇਜ਼ ਨਹੀਂ ਸਨ, ਉਨ੍ਹਾਂ ਲਈ ਇਹ ਸਕੀਮ ਲਾਹੇਵੰਦ ਸਾਬਤ ਹੋ ਰਹੀ ਹੈ। ਘਰ ਹਰ ਪਰਿਵਾਰ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦਾ ਹੈ ਅਤੇ ਘਰ ਦੀ ਮਾਲਕੀ ਨਾਲ ਸਬੰਧਤ ਦਸਤਾਵੇਜ਼ ਹੋਣਾ ਹਰ ਪੱਖੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਲੋੜ ਨੂੰ ਪੂਰਾ ਕਰਨ ਵੱਲ ਅਹਿਮ ਕਦਮ ਹੈ। ਇਨ੍ਹਾਂ ਦਸਤਾਵੇਜ਼ਾਂ ਨਾਲ ਲੋਕ ਆਪਣੀ ਜਾਇਦਾਦ ਦਾ ਰਿਕਾਰਡ ਸੰਭਾਲ ਕੇ ਰੱਖ ਸਕਣਗੇ ਅਤੇ ਲੋੜ ਪੈਣ