- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪੀਕਰ ਸੰਧਵਾਂ ਨੇ ਪਿੰਡ ਕੋਠੇ ਚਹਿਲ ਵਿਖੇ ਪਾਰਕ ਅਤੇ ਵਾਟਰ ਟੈਂਕ ਦਾ ਕੀਤਾ ਉਦਘਾਟਨ*

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਠੇ ਚਹਿਲ ਵਿਖੇ ਰੰਗਲਾ ਪੰਜਾਬ ਵਿਕਾਸ ਸਕੀਮ 2026-27 ਤਹਿਤ ਨਵੇਂ ਬਣੇ ਪਾਰਕ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਬਣਾਈ ਗਈ ਵਾਟਰ ਟੈਂਕ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਪਾਰਕਾਂ ਅਤੇ ਸੈਰਗਾਹਾਂ ਦਾ ਨਿਰਮਾਣ, ਸੁੰਦਰੀਕਰਨ ਅਤੇ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਸਾਫ਼-ਸੁਥਰੀ ਦਿੱਖ ਅਤੇ ਉੱਥੇ ਮੌਜੂਦ ਬੁਨਿਆਦੀ ਸਹੂਲਤਾਂ ਪਿੰਡ ਦੇ ਵਿਕਾਸ ਦੀ ਤਸਵੀਰ ਪੇਸ਼ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਾਰਕਾਂ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਸੈਰ ਕਰਨ ਅਤੇ ਖੁੱਲ੍ਹੇ ਵਾਤਾਵਰਨ ਵਿੱਚ ਸਮਾਂ ਬਿਤਾਉਣ ਲਈ ਵਧੀਆ ਥਾਂ ਮਿਲਦੀ ਹੈ। ਅਜਿਹੀਆਂ ਸਹੂਲਤਾਂ ਪਿੰਡਾਂ ਦੀ ਦਿੱਖ ਨੂੰ ਸੁਧਾਰਨ ਦੇ ਨਾਲ-ਨਾਲ ਲੋਕਾਂ ਦੀ ਜੀਵਨ ਸ਼ੈਲੀ ਲਈ ਵੀ ਲਾਹੇਵੰਦ ਹਨ। ਵਾਟਰ ਟੈਂਕ ਦੇ ਉਦਘਾਟਨ ਮੌਕੇ ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਇਸੇ ਮੰਤਵ ਨਾਲ ਪਿੰਡ ਵਿੱਚ ਵਾਟਰ ਟੈਂਕ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਿੱਚ ਵਿਕਾਸ ਦੇ ਰਹਿੰਦੇ ਕੰਮਾਂ ਨੂੰ ਵੀ ਜਲਦ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਬੀਡੀਪੀਓ ਕੋਟਕਪੂਰਾ ਵਿਕਾਸ ਸ਼ਰਮਾ, ਪੰਚਾਇਤ ਸਕੱਤਰ ਕੇਵਲ ਸਿੰਘ, ਸਰਪੰਚ ਪਰਮਜੀਤ ਕੌਰ, ਪੰਚਾਇਤ ਮੈਂਬਰ ਸੁਖਜੀਤ ਸਿੰਘ, ਗੁਰਜੀਤ ਸਿੰਘ, ਬਲਜੀਤ ਕੌਰ ਅਤੇ ਸੁਖਪ੍ਰੀਤ ਕੌਰ, ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।