- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਰੂਰ ਹਾਦਸੇ ’ਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ 20-20 ਲੱਖ ਮੁਆਵਜ਼ਾ ਦੇਣ ਦੀ ਮੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਪਿੰਡ ਭਗਤੂਆਣਾ ਵਿਖੇ ਨਰੇਗਾ ਮਜ਼ਦੂਰਾਂ ਦੀ ਮੀਟਿੰਗ ਰਾਮ ਸਿੰਘ ਬਲਾਕ ਸਕੱਤਰ ਜੈਤੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਗਰੂਰ ਵਿਖੇ ਵਾਪਰੇ ਕਾਰ ਹਾਦਸੇ ਵਿੱਚ ਨੌਂ ਮਜ਼ਦੂਰਾਂ ਦੀ ਮੌਤ ਹੋਣ ਅਤੇ 15 ਮਜ਼ਦੂਰਾਂ ਦੇ ਜ਼ਖ਼ਮੀ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮਜ਼ਦੂਰਾਂ ਨੇ ਇਸ ਹਾਦਸੇ ਨੂੰ ਮੰਦਭਾਗਾ ਦੱਸਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਮੀਟਿੰਗ ਵਿੱਚ ਯੂਨੀਅਨ ਵੱਲੋਂ ਇੱਕ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਇਸ ਔਖੀ ਘੜੀ ਵਿੱਚ ਆਪਣੀਆਂ ਪਰਿਵਾਰਕ ਅਤੇ ਆਰਥਿਕ ਜ਼ਿੰਮੇਵਾਰੀਆਂ ਨਿਭਾਉਣ ਦੇ ਯੋਗ ਹੋ ਸਕਣ। ਇਸ ਦੇ ਨਾਲ ਹੀ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਮੰਗ ਵੀ ਕੀਤੀ ਗਈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਰਿਹਾਇਸ਼ੀ ਪਲਾਟ ਵੀ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨ੍ਹਾਂ ਨੂੰ ਰਹਿਣ-ਸਹਿਣ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਨਰੇਗਾ ਮਜ਼ਦੂਰਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਵਾਲੀਆਂ ਥਾਵਾਂ ’ਤੇ ਮੁੱਢਲੀ ਸਹਾਇਤਾ ਲਈ ਮੈਡੀਕਲ ਕਿੱਟਾਂ ਉਪਲਬਧ ਕਰਵਾਉਣ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਜਸਬੀਰ ਕੌਰ, ਬਲਜੀਤ ਕੌਰ, ਰਮਨਦੀਪ ਕੌਰ, ਬਲਦੇਵ ਸਿੰਘ, ਮੰਦਰ ਸਿੰਘ ਅਤੇ ਕਿਰਨਾ ਰਾਣੀ ਸਮੇਤ ਹੋਰ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।