- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਉਣ ਅਤੇ ਪਟਾਕੇ ਨਾ ਚਲਾਉਣ ਦਾ ਲਿਆ ਪ੍ਰਣ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਵਾਤਾਵਰਨ ਪ੍ਰਦੂਸ਼ਣ ਦੀ ਵਧਦੀ ਸਮੱਸਿਆ ਦੇ ਮੱਦੇਨਜ਼ਰ ਗਾ. ਚੰਦਾਂ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਅਤੇ ਹਰੀ ਦੀਵਾਲੀ ਮਨਾਉਣ ਦਾ ਪ੍ਰਣ ਲਿਆ। ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਅੱਜ ਦੇ ਸਮੇਂ ਦੀ ਗੰਭੀਰ ਸਮੱਸਿਆ ਬਣ ਚੁੱਕਾ ਹੈ, ਜਿਸ ਕਾਰਨ ਆਮ ਲੋਕਾਂ ਦਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਿਦਿਆਰਥੀ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਨੂੰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਉਣ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਦਾ ਧਿਆਨ ਰੱਖਣਾ ਵੀ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀ ਪ੍ਰੀਸ਼ਦ ਦੀ ਪ੍ਰਧਾਨ ਅੰਕਿਤਾ ਨੇ ਦੀਵਾਲੀ