- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲ ਸਹਾਇ ਕਾਲਜ ਆਫ਼ ਐਜੂਕੇਸ਼ਨ ਵਿਖੇ ਏਆਈ ਕੋਰਸਾਂ ਸਬੰਧੀ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ

ਜਗਮੀਤ ਸਿੰਘ, ਪੰਜਾਬੀ ਜਾਗਰਣ, ਕੋਟਕਪੂਰਾ : ਅਕਾਲ ਸਹਾਇ ਕਾਲਜ ਆਫ਼ ਐਜੂਕੇਸ਼ਨ, ਕੋਟਕਪੂਰਾ ਵਿਖੇ ਵਿਦਿਆਰਥੀਆਂ ਨੂੰ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਦੇ ਕੋਰਸਾਂ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਗਾਈਡੈਂਸ ਤੇ ਕਾਊਂਸਲਿੰਗ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਮੈਨੇਜਮੈਂਟ ਮੈਂਬਰ ਗੁਰਮੀਤ ਸਿੰਘ ਵੜੈਚ, ਪ੍ਰਿੰਸੀਪਲ ਡਾ. ਮੀਨਾ ਕੁਮਾਰੀ ਸ਼ਰਮਾ ਅਤੇ ਵਿਦਿਆਰਥੀ ਭਲਾਈ ਸੈੱਲ ਦੇ ਇੰਚਾਰਜ ਸੁਰਜੀਤ ਸਿੰਘ ਤੇ ਸਪਨਾ ਕਮਲ ਦੀ ਅਗਵਾਈ ਹੇਠ ਕਰਵਾਇਆ ਗਿਆ। ਸੈਮੀਨਾਰ ਦੌਰਾਨ ਉਡਾਣ24 ਏਆਈ ਇੰਸਟੀਚਿਊਟ ਦੇ ਓ.ਪੀ. ਗੋਇਲ ਨੇ ਵਿਦਿਆਰਥੀਆਂ ਨੂੰ ਏਆਈ ਨਾਲ ਸਬੰਧਤ ਵੱਖ-ਵੱਖ ਪ੍ਰੋਫੈਸ਼ਨਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਰਾਹੀਂ ਵਿਦਿਆਰਥੀ ਆਧੁਨਿਕ ਤਕਨੀਕਾਂ ਦਾ ਗਿਆਨ ਹਾਸਲ ਕਰਕੇ ਭਵਿੱਖ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਦੇ ਹਨ ਅਤੇ ਫ੍ਰੀਲਾਂਸ ਕੰਮ ਰਾਹੀਂ ਆਪਣੀ ਆਮਦਨ ਦਾ ਸਰੋਤ ਵੀ ਬਣਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ਏਆਈ ਕੋਰਸਾਂ ਦੀ ਸਕਾਲਰਸ਼ਿਪ ਪ੍ਰੀਖਿਆ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਕਾਲਜ ਦੇ ਸਹਾਇਕ ਪ੍ਰੋਫੈਸਰ ਹਰਪ੍ਰੀਤ ਐੱਸ. ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਤਕਨੀਕੀ ਸਿੱਖਿਆ ਅਤੇ ਰੁਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਦੇਣੀ ਜ਼ਰੂਰੀ ਹੈ। ਅਜਿਹੇ ਗਾਈਡੈਂਸ ਤੇ ਕਾਊਂਸਲਿੰਗ ਪ੍ਰੋਗਰਾਮ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਅਤੇ ਆਪਣੀ ਵੱਖਰੀ ਆਮਦਨ ਦਾ ਸਰੋਤ ਬਣਾਉਣ ਵਿੱਚ ਸਹਾਇਕ ਸਿੱਧ ਹੋ ਸਕਦੇ ਹਨ। ਇਸ ਮੌਕੇ ਉਡਾਣ24 ਇੰਸਟੀਚਿਊਟ ਤੋਂ ਅਮਨਜੋਤ ਕੌਰ, ਰਜਨੀ ਅਤੇ ਕਿਰਨਜੀਤ ਕੌਰ ਤੋਂ ਇਲਾਵਾ ਸਹਾਇਕ ਪ੍ਰੋਫੈਸਰ ਸੁਖਪ੍ਰੀਤ ਕੌਰ, ਸਤਿੰਦਰ ਕੌਰ, ਨਿਮਰਤਪਾਲ ਕੌਰ ਅਤੇ ਮਨਦੀਪ ਸਿੰਘ ਹਾਜ਼ਰ ਸਨ।