- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਮਿਲਣੀ ਰਾਹੀਂ ਪਿੰਡ ਸੰਧਵਾਂ ਦੇ ਵਿਕਾਸ ਕਾਰਜਾਂ ਅਤੇ ਜਨਤਕ ਸਮੱਸਿਆਵਾਂ ਦਾ ਜਾਇਜ਼ਾ ਲਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਲੋਕਾਂ ਦੀਆਂ ਸਥਾਨਕ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਦੀ ਅਸਲ ਸਥਿਤੀ ਜਾਣਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਫੀਡਬੈਕ ਹਾਸਲ ਕੀਤੀ। ਲੋਕ ਮਿਲਣੀ ਦੌਰਾਨ ਲੋਕਾਂ ਨੇ ਆਪਣੇ ਪਿੰਡਾਂ, ਵਾਰਡਾਂ ਅਤੇ ਮੁਹੱਲਿਆਂ ਨਾਲ ਸਬੰਧਤ ਬੁਨਿਆਦੀ ਸਹੂਲਤਾਂ, ਵਿਕਾਸ ਕਾਰਜਾਂ ਅਤੇ ਹੋਰ ਜਨਤਕ ਮਸਲਿਆਂ ਨੂੰ ਸਪੀਕਰ ਦੇ ਧਿਆਨ ਵਿੱਚ ਲਿਆਂਦਾ। ਲੋਕਾਂ ਨੇ ਆਪਣੀਆਂ ਲੋੜਾਂ ਅਤੇ ਮੰਗਾਂ ਰੱਖਦਿਆਂ ਇਨ੍ਹਾਂ ਦੇ ਹੱਲ ਲਈ ਉਪਰਾਲੇ ਕਰਨ ਦੀ ਮੰਗ ਕੀਤੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਕੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਸਿੱਧੇ ਤੌਰ ’ਤੇ ਮਿਲਣ ਵਾਲੀ ਜਾਣਕਾਰੀ ਨਾਲ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਪਤਾ ਲੱਗਦਾ ਹੈ ਅਤੇ ਜਿੱਥੇ ਕਿਤੇ ਕਮੀ ਰਹਿ ਜਾਂਦੀ ਹੈ, ਉਸ ਨੂੰ ਦੂਰ ਕਰਨ ਲਈ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਸਿਰਫ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨਿਕ ਪੱਧਰ ’ਤੇ ਤਾਲਮੇਲ ਬਣਾਉਣਾ ਵੀ ਹੈ। ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਤਰਜੀਹ ਦੇ ਰਹੀ ਹੈ।