- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਤਿਕ ਸਿੱਖਿਆ ਪ੍ਰੀਖਿਆ ਵਿੱਚ ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਜੋਕੇ ਸਮੇਂ ਦੀ ਅਹਿਮ ਲੋੜ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਖੇਤਰ ਜੈਤੋ ਵੱਲੋਂ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ ਵਿੱਚ ਸ਼ਿਵਾਲਿਕ ਕਿਡਜ਼ ਸਕੂਲ, ਸ੍ਰੀ ਹਨੂੰਮਾਨ ਮੰਦਰ ਦੇ ਸਾਹਮਣੇ, ਸ੍ਰੀ ਪੰਚਾਇਤੀ ਗਊਸ਼ਾਲਾ ਰੋਡ, ਜੈਤੋ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕੀਤੇ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਿਆ ਹੈ। ਪ੍ਰੀਖਿਆ ਦੇ ਪਹਿਲੇ ਪੱਧਰ ਵਿੱਚ ਸਕੂਲ ਦੀ ਚੌਥੀ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਪੰਜਵੀਂ ਜਮਾਤ ਦੇ ਵਿਦਿਆਰਥੀ ਆਹਿਲ ਨੇ ਦੂਜਾ ਅਤੇ ਵਿਦਿਆਰਥਣ ਪਵਿਸ਼ਨਾ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾ ਦੂਜੇ ਪੱਧਰ ਦੀ ਪ੍ਰੀਖਿਆ ਵਿੱਚ ਵਿਦਿਆਰਥਣ ਹਰਲੀਨ ਕੌਰ ਨੇ ਵਿਸ਼ੇਸ਼ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਉਨ੍ਹਾਂ ਦੀ ਮਿਹਨਤ, ਲਗਨ, ਇਕਾਗਰਤਾ ਅਤੇ ਨੈਤਿਕ ਸਿੱਖਿਆ ਪ੍ਰਤੀ ਰੁਚੀ ਦਾ ਨਤੀਜਾ ਹੈ। ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਤਿਆਰ ਕਰਨ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਿੱਚ ਅਧਿਆਪਕਾ ਰਾਜਨਦੀਪ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਯੋਗ ਅਗਵਾਈ, ਨਿਰੰਤਰ ਪ੍ਰੇਰਨਾ ਅਤੇ ਸਮਰਪਿਤ ਮਿਹਨਤ ਸਦਕਾ ਵਿਦਿਆਰਥੀਆਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ