ਅਮੋਲਕ ਸਿੰਘ ਨੂੰ ਜੈਤੋ ਹਲਕੇ ਤੋਂ ਮੁੜ ਟਿਕਟ ਮਿਲਣ ’ਤੇ ‘ਆਪ’ ’ਚ ਖੁਸ਼ੀ ਦੀ ਲਹਿਰ ਅਮੋਲਕ ਸਿੰਘ ਨੂੰ ਜੈਤੋ ਹਲਕੇ ਤੋਂ ਮੁੜ ਟਿਕਟ ਮਿਲਣ ’ਤੇ ‘ਆਪ’ ਵਿੱਚ ਖੁਸ਼ੀ ਦੀ ਲਹਿਰ
Publish Date: Sat, 31 Oct 2026 04:41 PM (IST)
Updated Date: Sat, 31 Oct 2026 04:44 PM (IST)
ਚੇਅਰਮੈਨਾਂ, ਬਲਾਕ ਪ੍ਰਧਾਨਾਂ, ਕੌਂਸਲਰਾਂ, ਸਰਪੰਚਾਂ ਤੇ ਪੰਚਾਂ ਵੱਲੋਂ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਦੇ ਮੌਜੂਦਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਆਮ ਆਦਮੀ ਪਾਰਟੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਮੁੜ ਜੈਤੋ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਨਿੱਘਾ ਸਵਾਗਤ ਕਰਦਿਆਂ ਵੱਖ-ਵੱਖ ਅਹੁਦੇਦਾਰਾਂ, ਚੇਅਰਮੈਨਾਂ, ਬਲਾਕ ਪ੍ਰਧਾਨਾਂ, ਕੌਂਸਲਰਾਂ, ਸਰਪੰਚਾਂ, ਪੰਚਾਂ ਅਤੇ ਪਾਰਟੀ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਦੀ ਖੁਸ਼ੀ ਵਿੱਚ ‘ਆਪ’ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਖ਼ਾਲਸਾ ਕੋਠੇ ਮਹਿਲੜ੍ਹ (ਦਬੜ੍ਹੀਖਾਨਾ) ਨੇ ਵਿਧਾਇਕ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ’ਤੇ ਖੁਸ਼ੀ ਜ਼ਾਹਰ ਕਰਦਿਆਂ ਇੰਜੀਨੀਅਰ ਅਮੋਲਕ ਸਿੰਘ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਸਟੇਟ ਦੇ ਜੁਆਇੰਟ ਸਕੱਤਰ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ‘ਆਪ’ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਨਗਰ ਕੌਂਸਲ ਜੈਤੋ ਦੀ ਪ੍ਰਧਾਨ ਨਿਰਮਲਾ ਦੇਵੀ ਗਰਗ, ਪੰਜਾਬ ਟਰੇਡਰ ਕਮਿਸ਼ਨ, ਆਬਕਾਰੀ ਤੇ ਕਰ ਵਿਭਾਗ, ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉਪ ਪ੍ਰਧਾਨ ਨਰੇਸ਼ ਜਿੰਦਲ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ‘ਆਪ’ ਬੀ.ਸੀ. ਵਿੰਗ ਹਲਕਾ ਜੈਤੋ ਦੇ ਕੋਆਰਡੀਨੇਟਰ ਸੁਖਰੀਤ ਸਿੰਘ ਰੋਮਾਣਾ ਅਤੇ ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸੇ ਤਰ੍ਹਾਂ ਕੌਂਸਲਰ ਪ੍ਰੀਤਮ ਕੌਰ ਪਤਨੀ ਜਗਦੀਸ਼ ਸਿੰਘ, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਕੌਂਸਲਰ ਲਖਵਿੰਦਰ ਸਿੰਘ ‘ਲੱਖਾ ਬਰਾੜ’, ਕੌਂਸਲਰ ਮਨਦੀਪ ਸ਼ਰਮਾ ਪਤਨੀ ਪ੍ਰਦੀਪ ਕੁਮਾਰ ‘ਦੀਪਾ ਸ਼ਰਮਾ’, ਕੌਂਸਲਰ ਬੇਅੰਤ ਸਿੰਘ ‘ਰਾਜੂ ਸਿੱਧੂ’, ਕੌਂਸਲਰ ਡਾ. ਹਰੀਸ਼ ਚੰਦਰ ਗੋਇਲ, ਕੌਂਸਲਰ ਪ੍ਰਿਯੰਕਾ ਗਰਗ ਪਤਨੀ ਐਡਵੋਕੇਟ ਅਮਿਤ ਕੁਮਾਰ ‘ਗੋਲਡੂ ਮਿੱਤਲ’, ਕੌਂਸਲਰ ਪਰਵੀਨ ਗਰਗ ਪਤਨੀ ਸੁਰਿੰਦਰ ਗਰਗ, ਕੌਂਸਲਰ ਮਨਦੀਪ ਕੌਰ ਪਤਨੀ ਹਰਬੰਸ ਲਾਲ ‘ਭੋਪੀ’, ਕੌਂਸਲਰ ਵਿਜੈ ਕੁਮਾਰ ਸੋਲੰਕੀ ਅਤੇ ਕੌਂਸਲਰ ਅਮਰ ਸਿੰਘ ਸਿੰਗਲ ਨੇ ਵੀ ਪਾਰਟੀ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਢੈਪਈ, ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ ਅਤੇ ‘ਆਪ’ ਆਗੂ ਕੁਲਦੀਪ ਸਿੰਘ ਦਲ ਸਿੰਘ ਵਾਲਾ ਸਮੇਤ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਨੇ ਵੀ ਖੁਸ਼ੀ ਜ਼ਾਹਰ ਕੀਤੀ। ਇਨ੍ਹਾਂ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਦੇਸ਼ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਇੰਜੀਨੀਅਰ ਅਮੋਲਕ ਸਿੰਘ ਨੂੰ ਮੁੜ ਜੈਤੋ ਹਲਕੇ ਤੋਂ ਉਮੀਦਵਾਰ ਬਣਾਉਣਾ ਉਨ੍ਹਾਂ ਵੱਲੋਂ ਪਾਰਟੀ ਅਤੇ ਹਲਕੇ ਦੀ ਸੇਵਾ ਲਈ ਨਿਭਾਈ ਜਾ ਰਹੀ ਭੂਮਿਕਾ ਨੂੰ ਮਾਨਤਾ ਦੇਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇੰਜੀਨੀਅਰ ਅਮੋਲਕ ਸਿੰਘ ਨੇ ਵਿਧਾਇਕ ਅਤੇ ਪਾਰਟੀ ਆਗੂ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾਈਆਂ ਹਨ ਅਤੇ ਉਨ੍ਹਾਂ ਨੂੰ ਮੁੜ ਟਿਕਟ ਮਿਲਣ ਨਾਲ ਪਾਰਟੀ ਦੇ ਜ਼ਮੀਨੀ ਪੱਧਰ ਦੇ ਆਗੂਆਂ ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਹਿਲਾਂ ਵਾਂਗ ਸਰਗਰਮ ਰਹਿਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ ਪਾਰਟੀ ਹਾਈਕਮਾਂਡ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇੰਜੀਨੀਅਰ ਅਮੋਲਕ ਸਿੰਘ ਨੂੰ ਮੁੜ ਉਮੀਦਵਾਰ ਬਣਾਏ ਜਾਣ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।