- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮੋਲਕ ਸਿੰਘ ਨੂੰ ਮੁੜ ਟਿਕਟ ਮਿਲਣ ’ਤੇ ਬੇਹੱਦ ਕਰੀਬੀ ਮਿੱਤਰਾਂ ਨੇ ਮਨਾਈ ਖ਼ੁਸ਼ੀ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਮੌਜੂਦਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਅਤੇ ਕਰੀਬੀ ਮਿੱਤਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਜੈਤੋ (ਜ਼ਿਲ੍ਹਾ ਫ਼ਰੀਦਕੋਟ) ਦੇ ਪ੍ਰਸਿੱਧ ਵਕੀਲ ਅਮਿਤ ਕੁਮਾਰ ‘ਗੋਲਡੂ ਮਿੱਤਲ’ ਅਤੇ ਕਲੈਰੀਕਲ ਯੂਨੀਅਨ ਜੈਤੋ ਦੇ ਪ੍ਰਧਾਨ ਤੇ ਉੱਘੇ ਕ੍ਰਿਕਟ ਖਿਡਾਰੀ ਕੋਮਲ ਕੁਮਾਰ ‘ਸੋਨੂੰ ਸ਼ਰਮਾ’ ਵੱਲੋਂ ਸਾਂਝੇ ਤੌਰ ’ਤੇ ਜਸ਼ਨ ਮਨਾਇਆ ਗਿਆ। ਗੋਲਡੂ ਮਿੱਤਲ ਅਤੇ ਸੋਨੂੰ ਸ਼ਰਮਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੇ ਬੇਹੱਦ ਕਰੀਬੀ ਮਿੱਤਰ ਹਨ। ਇਸ ਮੌਕੇ ਉਨ੍ਹਾਂ ਨੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਵਧਾਈ ਦਿੱਤੀ ਅਤੇ ਆਪਣੀ ਦਿਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਗੋਲਡੂ ਮਿੱਤਲ ਅਤੇ ਸੋਨੂੰ ਸ਼ਰਮਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਇੰਜੀਨੀਅਰ ਅਮੋਲਕ ਸਿੰਘ ’ਤੇ ਮੁੜ ਭਰੋਸਾ ਪ੍ਰਗਟਾਉਣਾ ਜੈਤੋ ਹਲਕੇ ਦੇ ਪਾਰਟੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਸ਼ੁਭਚਿੰਤਕਾਂ ਲਈ ਖ਼ੁਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇੰਜੀਨੀਅਰ ਅਮੋਲਕ ਸਿੰਘ ਦਾ ਸਿਆਸੀ ਤਜਰਬਾ, ਮਿਲਾਪੜਾ ਸੁਭਾਅ ਅਤੇ ਹਲਕੇ ਦੇ ਲੋਕਾਂ ਨਾਲ ਗੂੜ੍ਹਾ ਜੁੜਾਅ ਉਨ੍ਹਾਂ ਦੀ ਵਿਸ਼ੇਸ਼ ਪਛਾਣ ਹੈ। ਉਹ ਪਹਿਲਾਂ ਵੀ ਵਿਧਾਨ ਸਭਾ ਚੋਣ ਵੱਡੇ ਫ਼ਰਕ ਨਾਲ ਜਿੱਤ ਚੁੱਕੇ ਹਨ ਅਤੇ ਮੌਜੂਦਾ ਸਮੇਂ ਬਤੌਰ ਵਿਧਾਇਕ ਜੈਤੋ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ। ਗੋਲਡੂ ਮਿੱਤਲ ਅਤੇ ਸੋਨੂੰ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਲੀਡਰਸ਼ਿਪ ਦੇ ਇਸ ਫ਼ੈਸਲੇ ਨਾਲ ਜੈਤੋ ਹਲਕੇ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਦੋਵੇਂ ਮਿੱਤਰਾਂ ਨੇ ਕਿਹਾ ਕਿ ਇੰਜੀਨੀਅਰ ਅਮੋਲਕ ਸਿੰਘ ਨਾਲ ਉਨ੍ਹਾਂ ਦੀ ਪੁਰਾਣੀ ਦੋਸਤੀ ਅਤੇ ਗੂੜ੍ਹੀ ਸਾਂਝ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਦੀ ਨਿੱਜੀ ਤੌਰ ’ਤੇ ਵੀ ਬੇਹੱਦ ਖ਼ੁਸ਼ੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਗੋਲਡੂ ਮਿੱਤਲ ਅਤੇ ਸੋਨੂੰ ਸ਼ਰਮਾ ਨੇ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰ ਲੋਕਾਂ ਤੱਕ ਪਹੁੰਚ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਉਣਗੇ। ਉਨ੍ਹਾਂ ਇੰਜੀਨੀਅਰ ਅਮੋਲਕ ਸਿੰਘ ਦੀ ਉਮੀਦਵਾਰੀ ਦੇ ਸਮਰਥਨ ਵਿੱਚ ਇਕਜੁੱਟਤਾ ਪ੍ਰਗਟਾਉਂਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਉਨ੍ਹਾਂ ਦੇ ਹੱਕ ਵਿੱਚ ਪੂਰੀ ਮਿਹਨਤ, ਲਗਨ ਅਤੇ ਸਮਰਪਣ ਨਾਲ ਕੰਮ ਕੀਤਾ ਜਾਵੇਗਾ।