- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਿਕਟ ਮਿਲਣ ’ਤੇ ਅਮੋਲਕ ਸਿੰਘ ਵੱਲੋਂ ਹਲਕਾ ਵਾਸੀਆਂ ਅਤੇ ਹਾਈਕਮਾਂਡ ਦਾ ਧੰਨਵਾਦ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਮੌਜੂਦਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਹਲਕੇ ਦੇ ਸਮੂਹ ਵਾਸੀਆਂ ਅਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ‘ਪੰਜਾਬੀ ਜਾਗਰਣ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਕਰਵਾਏ ਗਏ ਸਰਵੇ ਦੌਰਾਨ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਪਹਿਲੇ ਸਥਾਨ ’ਤੇ ਰੱਖ ਕੇ ਜੋ ਪਿਆਰ, ਵਿਸ਼ਵਾਸ ਅਤੇ ਭਰਪੂਰ ਸਮਰਥਨ ਦਿੱਤਾ ਹੈ, ਉਸ ਲਈ ਉਹ ਸਮੂਹ ਹਲਕਾ ਵਾਸੀਆਂ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਇਹ ਭਰਵਾਂ ਹੁੰਗਾਰਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਸਦਕਾ ਪਾਰਟੀ ਹਾਈਕਮਾਂਡ ਨੇ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਉਂਦਿਆਂ ਜੈਤੋ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨ ਦਾ ਮੌਕਾ ਦਿੱਤਾ ਹੈ। ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਮੁੜ ਉਮੀਦਵਾਰ ਬਣਾਇਆ ਜਾਣਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੋਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਅਤੇ ਵਿਸ਼ਵਾਸ ਨੂੰ ਉਹ ਆਪਣੀ ਸਭ ਤੋਂ ਵੱਡੀ ਪੂੰਜੀ ਸਮਝਦੇ ਹਨ। ਇਹ ਭਰੋਸਾ ਉਨ੍ਹਾਂ ਨੂੰ ਹੋਰ ਵੀ ਵਧੇਰੇ ਮਿਹਨਤ, ਲਗਨ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਪਾਰਟੀ ਵੱਲੋਂ ਮੁੜ ਸੇਵਾ ਦਾ ਮੌਕਾ ਦੇਣ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਦੇਸ਼ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕੇ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਘਰ ਤੱਕ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਤੇ ਸੁਝਾਵਾਂ ਨੂੰ ਜਾਣਨਾ ਹੈ। ਉਹ ਲੋਕਾਂ ਦੀਆਂ ਉਮੀਦਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਹੀ ਉਨ੍ਹਾਂ ਦੀ ਅਸਲ ਤਾਕਤ ਹੈ ਅਤੇ ਇਸੇ ਤਾਕਤ ਦੇ ਸਹਾਰੇ ਉਹ ਹਲਕੇ ਦੀ ਬਿਹਤਰੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਇੰਜੀਨੀਅਰ ਅਮੋਲਕ ਸਿੰਘ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿੱਚ ਸਮਰਪਿਤ ਵਰਕਰਾਂ ਦੀ ਮਿਹਨਤ, ਲਗਨ ਅਤੇ ਏਕਤਾ ਦਾ ਅਹਿਮ ਯੋਗਦਾਨ ਹੁੰਦਾ ਹੈ। ਉਹ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੋਣ ਮੁਹਿੰਮ ਨੂੰ ਅੱਗੇ ਵਧਾਉਣਗੇ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਅਤੇ ਹਲਕਾ ਵਾਸੀਆਂ ਦੇ ਪਿਆਰ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕਾਂ ਦਾ ਸਮਰਥਨ ਹੋਰ ਮਜ਼ਬੂਤ ਹੋਵੇਗਾ। ਅੰਤ ਵਿੱਚ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤਾ ਗਿਆ ਮਾਣ-ਸਤਿਕਾਰ ਅਤੇ ਭਰੋਸਾ ਹਮੇਸ਼ਾ ਉਨ੍ਹਾਂ ਨੂੰ ਲੋਕ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦਾ ਹਰ ਕਦਮ ਹਲਕੇ ਦੀ ਤਰੱਕੀ, ਲੋਕਾਂ ਦੀ ਭਲਾਈ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਸਮਰਪਿਤ ਰਹੇਗਾ। ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਦਿਨ-ਰਾਤ ਮਿਹਨਤ ਕਰਦੇ ਰਹਿਣਗੇ।