- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਤਰ ਸਕੂਲ ਯੁਵਕ ਮੇਲੇ ਵਿੱਚ ਸਿਲਵਰ ਓਕਸ ਸਕੂਲ, ਸੇਵੇਵਾਲਾ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ, ਜ਼ੋਨ ਜੈਤੋ ਵੱਲੋਂ ਬਾਬਾ ਨਾਮਦੇਵ ਭਵਨ, ਬਠਿੰਡਾ ਰੋਡ, ਜੈਤੋ ਵਿਖੇ ਕਰਵਾਏ ਗਏ ‘ਅੰਤਰ ਸਕੂਲ ਯੁਵਕ ਮੇਲਾ-2026’ ਵਿੱਚ ਸਿਲਵਰ ਓਕਸ ਸਕੂਲ, ਸੇਵੇਵਾਲਾ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਸਥਾਨ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣਿਆ ਹੋਇਆ ਹੈ। ਇਸ ਯੁਵਕ ਮੇਲੇ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਅੰਦਰ ਨੈਤਿਕ ਕਦਰਾਂ-ਕੀਮਤਾਂ, ਧਾਰਮਿਕ ਚੇਤਨਾ, ਸੱਭਿਆਚਾਰਕ ਵਿਰਸੇ ਪ੍ਰਤੀ ਸਤਿਕਾਰ ਅਤੇ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਦੀ ਰੁਚੀ ਅਤੇ ਯੋਗਤਾ ਨੂੰ ਉਭਾਰਨ ਲਈ ਵੱਖ-ਵੱਖ ਵਰਗਾਂ ਅਧੀਨ ਵਿਦਿਅਕ ਅਤੇ ਲਿਖਤੀ ਮੁਕਾਬਲੇ, ਸਾਹਿਤਕ ਅਤੇ ਉਚਾਰਨ ਮੁਕਾਬਲੇ, ਕਲਾ ਅਤੇ ਰਚਨਾਤਮਕ ਗਤੀਵਿਧੀਆਂ ਤੋਂ ਇਲਾਵਾ ਸੱਭਿਆਚਾਰਕ ਅਤੇ ਹੋਰ ਗਿਆਨਵਰਧਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਤੇ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਸਿਲਵਰ ਓਕਸ ਸਕੂਲ, ਸੇਵੇਵਾਲਾ ਦੇ ਵਿਦਿਆਰਥੀਆਂ ਨੇ ਵੀ ਆਪਣੀ ਯੋਗਤਾ ਦਾ ਲੋਹਾ ਮਨਵਾਉਂਦਿਆਂ ਕਈ ਅਹਿਮ ਪ੍ਰਾਪਤੀਆਂ ਦਰਜ ਕੀਤੀਆਂ। ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਦੱਸਿਆ ਕਿ ਪੇਂਟਿੰਗ ਮੁਕਾਬਲੇ ਵਿੱਚ ਵਿਦਿਆਰਥੀ ਅਵਤਾਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਨਮੂਨਾ ਪੇਸ਼ ਕੀਤਾ। ਇਸੇ ਤਰ੍ਹਾਂ ਸਲੋਗਨ ਲਿਖਣ ਮੁਕਾਬਲੇ ਵਿੱਚ ਵਿਦਿਆਰਥਣ ਮਨਸੀਰਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਵਿਦਿਆਰਥਣ ਰੀਤਇੰਦਰ ਕੌਰ ਨੇ ਕਨਸੋਲੇਸ਼ਨ ਇਨਾਮ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਤੋਂ ਇਲਾਵਾ ਕਵਿਤਾ ਉਚਾਰਨ ਮੁਕਾਬਲੇ ਵਿੱਚ ਵਿਦਿਆਰਥਣ ਗੁਰਵੀਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਤਿਹਾਸਕ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਵਿੱਚ ਵਿਦਿਆਰਥਣ ਪ੍ਰਭਜੋਤ ਕੌਰ ਅਤੇ ਵਿਦਿਆਰਥਣ ਸਾਨਵੀ ਗੋਇਲ ਦੀ ਟੀਮ ਨੇ ਆਪਣੀ ਸੂਝ-ਬੂਝ, ਇਤਿਹਾਸਕ ਜਾਣਕਾਰੀ ਅਤੇ ਹਾਜ਼ਰ-ਜਵਾਬੀ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੇ ਸਾਬਤ ਕਰ ਦਿੱਤਾ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਕਲਾ, ਸਾਹਿਤ, ਸੱਭਿਆਚਾਰ ਅਤੇ ਹੋਰ ਸਿਰਜਣਾਤਮਕ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨ, ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫ਼ਲਤਾ ਪਿੱਛੇ ਉਨ੍ਹਾਂ ਦੀ ਲਗਨ, ਨਿਰੰਤਰ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ। ਉਨ੍ਹਾਂ ਨੇ ਸਾਰੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਅਜਿਹੇ ਮੰਚਾਂ